23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੇਵਾ ਮੁਕਤੀ ਉਪਰੰਤ ਰਾਜੀਵ ਕੁਮਾਰ ਵਲੋਂ ਸਕੂਲ ਨੂੰ 31,000 ਰੁਪਏ ਦੀ ਰਾਸ਼ੀ ਭੇਟ <br/>

ਅਜੀਤ ਡੈਸਕ 21-04-2026
ਸੁਖਸਾਲ, 20 ਅਪ੍ਰੈਲ (ਧਰਮ ਪਾਲ)-ਸਰਕਾਰੀ ਹਾਈ ਸਕੂਲ ਭੰਗਲ ਵਿਖੇ ਤਾਇਨਾਤ ਪੀ.ਟੀ.ਆਈ. ਅਧਿਆਪਕ ਰਾਜੀਵ ਕੁਮਾਰ ਨੇ ਆਪਣੀ ਸੇਵਾ ਮੁਕਤੀ ਉਪਰੰਤ ਇਨਸਾਨੀਅਤ ਅਤੇ ਸਕੂਲ ਪ੍ਰਤੀ ਪਿਆਰ ਦੀ ਇੱਕ ਵਧੀਆ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਆਪਣੀ ਸੇਵਾ ਮੁਕਤੀ ਉਪਰੰਤ ਸਕੂਲ ਦੀ ਬਿਹਤਰੀ ਅਤੇ ਬੱਚਿਆਂ ਦੀਆਂ ਸਹੂਲਤਾਂ ਲਈ 31,000 ਰੁਪਏ ਦੀ ਨਕਦ ਰਾਸ਼ੀ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੂੰ ਭੇਟ ਕੀਤੀ | ਇਸ ਮੌਕੇ ਸਕੂਲ ਦੇ ਮੁਖੀ ਅਤੇ ਸਟਾਫ਼ ਮੈਂਬਰਾਂ ਨੇ ਰਾਜੀਵ ਕੁਮਾਰ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦਾ ਸਕੂਲ ਪ੍ਰਤੀ ਲਗਾਵ ਅਤੇ ਬੱਚਿਆਂ ਦੇ ਭਵਿੱਖ ਲਈ ਦਿੱਤਾ ਗਿਆ ਇਹ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਰਾਜੀਵ ਕੁਮਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਸ ਸਕੂਲ ਨਾਲ ਉਹਨਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ ਅਤੇ ਉਹ ਚਾਹੁੰਦੇ ਹਨ ਕਿ ਇਹ ਰਾਸ਼ੀ ਸਕੂਲ ਦੇ ਕਿਸੇ ਨੇਕ ਕੰਮ ਵਿਚ ਵਰਤੀ ਜਾਵੇ | ਇਸ ਮੌਕੇ ਸਕੂਲ ਮੁਖੀ ਮੈਡਮ ਰਮਾ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਨਾਲ ਜੁੜੇ ਮਾਮਲਿਆਂ ਦੀ ਜਾਣ... ਅਗਲੀ ਖ਼ਬਰ ਐਨ.ਐਸ.ਕਿਊ.ਐਫ. ਲੈਬ ਦਾ ਸਿੱਖਿਆ ਮੰਤਰੀ ਨੇ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।