19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੰਗਠਨ ਸਿਰਜਣ ਅਭਿਆਨ ਦੌਰਾਨ ਰਾਹੁਲ ਗਾਂਧੀ ਵਲੋਂ ਤਜਰਬੇ ਸਾਂਝੇ ਕਰਨ ਨਾਲ ਸੰਗਠਨ ਨੂੰ ਮਿਲੀ ਨਵੀਂ ਦਿਸ਼ਾ-ਸ਼ਰਮਾ <br/>

ਅਜੀਤ ਡੈਸਕ 07-05-2026
ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-10 ਦਿਨਾਂ 'ਸੰਗਠਨ ਸਿਰਜਣ ਅਭਿਆਨ' ਤੋਂ ਪਰਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਕਿਹਾ ਕਿ ਕੈਂਪ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਵੱਲ ਇਕ ਇਤਿਹਾਸਕ ਕਦਮ ਸਾਬਤ ਹੋਵੇਗਾ | ਇਸ ਅਭਿਆਨ ਦੌਰਾਨ ਉਨ੍ਹਾਂ ਤੇ ਹੋਰ ਜ਼ਿਲ੍ਹਾ ਪ੍ਰਧਾਨਾਂ ਨੂੰ ਪਾਰਟੀ ਆਗੂਆਂ ਦੀ ਉੱਚ ਅਗਵਾਈ, ਖ਼ਾਸ ਕਰਕੇ ਰਾਹੁਲ ਗਾਂਧੀ ਤੋਂ ਸਿੱਧੀ ਰਹਿਨੁਮਾਈ ਮਿਲੀ, ਜੋ ਆਉਣ ਵਾਲੀਆਂ ਚੋਣਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ | ਸ਼ਰਮਾ ਨੇ ਦੱਸਿਆ ਕਿ ਇਸ ਟਰੇਨਿੰਗ ਕੈਂਪ ਦੀ ਸਮਾਪਤੀ ਸੈਸ਼ਨ ਦੌਰਾਨ ਰਾਹੁਲ ਗਾਂਧੀ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ | ਕੈਂਪ ਦੌਰਾਨ ਭੂਪੇਸ਼ ਬਘੇਲ, ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਆਦਿ ਆਗੂਆਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ |

ਪਿਛਲੀ ਖ਼ਬਰ ਟੀਕਾਕਰਨ ਕੈਂਪ ਲਗਾਇਆ <br/> ਅਗਲੀ ਖ਼ਬਰ ਅੱਖਾਂ ਦਾ ਆਪਰੇਸ਼ਨ ਕੈਂਪ 9 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।