19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਟੀਕਾਕਰਨ ਕੈਂਪ ਲਗਾਇਆ <br/>

ਅਜੀਤ ਡੈਸਕ 07-05-2026
ਮੋਰਿੰਡਾ, 6 ਮਈ (ਤਰਲੋਚਨ ਸਿੰਘ ਕੰਗ)- ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਆਪਣੀ ਤੰਦਰੁਸਤੀ ਦੇ ਨਾਲ-ਨਾਲ ਆਪਣੇ ਬੱਚੇ ਦੀ ਤੰਦਰੁਸਤੀ ਲਈ ਸੰਤੁਲਿਤ ਭੋਜਨ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਕਿ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਤੇ ਟੈੱਟਨਸ ਤੋਂ ਬਚਾਅ ਦੇ ਟੀਕੇ ਲਗਾਏ ਜਾਂਦੇ ਹਨ | ਇਸ ਮੌਕੇ ਸੀ.ਐਚ.ਓ. ਜਸ਼ਨ, ਸਮੂਹ ਏ.ਐਨ.ਐਮ., ਸਮੂਹ ਸੀ.ਐਚ.ਓ., ਸਮੂਹ ਸਿਹਤ ਕਰਮਚਾਰੀ ਤੇ ਆਸ਼ਾ ਵਰਕਰਜ਼ ਹਾਜ਼ਰ ਸਨ |

ਪਿਛਲੀ ਖ਼ਬਰ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ <br/> ਅਗਲੀ ਖ਼ਬਰ ਸੰਗਠਨ ਸਿਰਜਣ ਅਭਿਆਨ ਦੌਰਾਨ ਰਾਹੁਲ ਗਾਂਧੀ ਵਲੋਂ ਤਜਰਬੇ ਸਾਂਝੇ ਕਰਨ ਨਾਲ ਸੰਗਠਨ ਨੂੰ ਮਿਲੀ ਨਵੀਂ ਦਿਸ਼ਾ-ਸ਼ਰਮਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।