19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੇਲਾ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਤਗਮਾ <br/>

ਅਜੀਤ ਡੈਸਕ 07-05-2026
ਬੇਲਾ, 6 ਮਈ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਿਆਰਥੀ ਪ੍ਰਦੀਪ ਰਾਮ ਸਿੰਘ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਬਸਤਰਹੀਨ ਪ੍ਰਦਰਸ਼ਨ ਕਰਦਿਆਂ ਕਾਸੇ ਦਾ ਤਗਮਾ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਗੱਤਕਾ ਦੇ ਫ਼੍ਰੀ ਸੋਟੀ ਟੀਮ ਈਵੈਂਟ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਇਹ ਤਗਮਾ ਹਾਸਿਲ ਕੀਤਾ | ਇਹ ਮੁਕਾਬਲੇ ਕੋਟਾ ਯੂਨੀਵਰਸਿਟੀ ਰਾਜਸਥਾਨ ਵਿਖੇ ਹੋਏ | ਉਨ੍ਹਾਂ ਕਿਹਾ ਕਿ ਪ੍ਰਦੀਪ ਰਾਮ ਸਿੰਘ ਨੇ ਹਮੇਸ਼ਾ ਹੀ ਗੱਤਕੇ 'ਚ ਉੱਤਮ ਪ੍ਰਦਰਸ਼ਨ ਕੀਤਾ ਹੈ ਤੇ ਉਸ ਦੀ ਇਸ ਪ੍ਰਾਪਤੀ 'ਤੇ ਸੰਸਥਾ ਨੂੰ ਮਾਣ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆਂ ਨੇ ਵਿਸ਼ੇਸ਼ ਤੌਰ 'ਤੇ ਕਾਲਜ ਪਹੁੰਚ ਕੇ ਪ੍ਰਦੀਪ ਰਾਮ ਸਿੰਘ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਆਪਣੀ ਲੋਕ ਵਿਰਾਸਤ ਨਾਲ ਜੋੜੀ ਰੱਖਦੀਆਂ ਹਨ | ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਪਿ੍ਤਪਾਲ ਸਿੰਘ ਤੇ ਪੋ੍ਰ. ਅਮਰਜੀਤ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ ਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ <br/> ਅਗਲੀ ਖ਼ਬਰ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।