19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ <br/>

ਅਜੀਤ ਡੈਸਕ 07-05-2026
ਸ੍ਰੀ ਚਮਕੌਰ ਸਾਹਿਬ, 6 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਡਾ ਬਲਜੀਤ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਵਰਦੀ ਸਿਰਫ਼ ਪਹਿਰਾਵਾ ਨਹੀਂ, ਸਗੋਂ ਅਨੁਸ਼ਾਸਨ, ਸਮਾਨਤਾ ਤੇ ਆਤਮ-ਗੌਰਵ ਦੀ ਪ੍ਰਤੀਕ ਹੈ, ਜੋ ਵਿਦਿਆਰਥੀਆਂ ਵਿਚ ਇਕਸਾਰਤਾ ਦੀ ਭਾਵਨਾ ਪੈਦਾ ਕਰਦੀ ਹੈ |
ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਆਪਣੇ ਉਦੇਸ਼ਾਂ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਕੁੱਲ 75 ਵਿਦਿਆਰਥੀਆਂ ਨੇ ਵਰਦੀਆਂ ਪ੍ਰਾਪਤ ਕੀਤੀਆਂ | ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਕਾਲਜ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਗੜਬਾਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਬੇਲਾ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਤਗਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।