19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਅਜੀਤ' ਉਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਨਾਲ ਕੀਤਾ

ਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਪੁੱਜੀਆਂ <br/> 07-05-2026

ਰੂਪਨਗਰ, 6 ਮਈ (ਯਸ਼ਵੰਤ ਬੱਸੀ)- 'ਅਜੀਤ' ਉਪ ਦਫ਼ਤਰ ਰੂਪਨਗਰ ਦੇ ਇੰਚਾਰਜ ਅਤੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ ਦੇ ਪਿਤਾ ਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਰੂਪਨਗਰ ਵਿਖੇ ਹੋਈ | ਇਸ ਮੌਕੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਦੋ ਦਰਜਨ ਦੇ ਕਰੀਬ ਆਗੂਆਂ ਅਤੇ ਸੰਸਥਾਵਾਂ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਪੜ੍ਹੇ ਗਏ | ਉਪਰੰਤ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਦੇ ਬੁਲਾਰਿਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਧਾਰਮਿਕ ਸ਼ਖ਼ਸੀਅਤਾਂ ਵਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ, 'ਅਜੀਤ' ਪ੍ਰਕਾਸ਼ਨ ਸਮੂਹ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਤੇ ਰੋਟਰੀ ਡਿਸਟਰਿਕਟ ਰੂਪਨਗਰ ਦੇ ਸਾਬਕਾ ਗਵਰਨਰ ਅਤੇ ਪ੍ਰਸਿੱਧ ਸਰਜਨ ਡਾ. ਆਰ.ਐਸ. ਪਰਮਾਰ ਨੇ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਨਿਭਾਈ ਜਦਕਿ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਅਵਤਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਹੈੱਡ ਦਰਬਾਰ, ਹਰਬੰਸ ਸਿੰਘ ਕੰਧੋਲਾ ਅਕਾਲੀ ਦਲ ਪੁਨਰ ਸੁਰਜੀਤ, ਬਾਬਾ ਹਰਦੀਪ ਸਿੰਘ ਮੁੱਖ ਸੇਵਾਦਾਰ ਬਾਬਾ ਸਤਨਾਮ ਗੁਰੂ ਘਰ ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ 'ਅਜੀਤ' ਪ੍ਰਕਾਸ਼ਨ ਸਮੂਹ ਉਪ ਦਫ਼ਤਰ ਪੰਜਾਬ ਦੇ ਇੰਚਾਰਜ ਜੇ.ਬੀ. ਸਿੰਘ, ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਪਰਮਜੀਤ ਸਿੰਘ ਲੱਖੇਵਾਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਬਾਬਾ ਗਾਜੀ ਦਾਸ ਕਲੱਬ, ਪੰਜਾਬ ਤਰੱਕੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਪ੍ਰਸਿੱਧ ਬਿਲਡਰ ਬਘੇਲ ਸਿੰਘ ਐਮ.ਡੀ., ਡਾ. ਕੇਸਰ ਸਿੰਘ ਭੰਗੂ ਪਟਿਆਲਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਅਸ਼ੋਕ ਵਾਹੀ, ਸੀਨੀਅਰ ਭਾਜਪਾ ਆਗੂ ਸੁਭਾਸ਼ ਸ਼ਰਮਾ, ਅਮਰਜੀਤ ਸਿੰਘ ਸੈਣੀ, ਬਰਿੰਦਰ ਸਿੰਘ ਢਿੱਲੋਂ, ਹਰਬੰਸ ਸਿੰਘ ਕੰਧੋਲਾ, ਅਮਿੰਦਰਪ੍ਰੀਤ ਸਿੰਘ ਬਾਵਾ, ਰਮੇਸ਼ ਗੋਇਲ, ਰਾਜੂ ਸਤਿਆਲ, ਸੁਰਿੰਦਰ ਸਿੰਘ ਹਰੀਪੁਰ, ਰਾਜੇਸ਼ਵਰ ਲਾਲੀ, ਐਡਵੋਕੇਟ ਗੁਰਪ੍ਰਤਾਪ ਸਿੰਘ ਗਿੱਲ, ਸੀਨੀਅਰ ਐਡਵੋਕੇਟ ਰਾਜਾ ਭੁਪਿੰਦਰ ਸਿੰਘ, ਦਰਸ਼ਨ ਸਿੰਘ ਸੰਧੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਔਲਖ, ਸਾਬਕਾ ਪ੍ਰਧਾਨ ਨਗਰ ਕੌਂਸਲ ਪਰਮਜੀਤ ਸਿੰਘ ਮੱਕੜ, ਕੋਆਰਡੀਨੇਟਰ ਬਸਪਾ ਪੰਜਾਬ ਅਜੀਤ ਸਿੰਘ ਭੈਣੀ, ਮੋਹਣਜੀਤ ਸਿੰਘ ਕਮਾਲਪੁਰ, ਐਡਵੋਕੇਟ ਚਰਨਜੀਤ ਸਿੰਘ ਕਈ, ਰਾਜਾ ਰਜਿੰਦਰ ਸਿੰਘ ਨੇਹੇੜੀਆਂ, ਮੋਹਣ ਸਿੰਘ ਢਾਹੇ, ਮੋਹਣ ਸਿੰਘ ਡੂਮੇਵਾਲ, ਰਾਣਾ ਕੰਗ, ਸਾਬਕਾ ਏਆਈਜੀ ਹਰਮੋਹਣ ਸਿੰਘ ਸੰਧੂ, ਪਿ੍ੰਸੀਪਲ ਜਤਿੰਦਰ ਸਿੰਘ ਗਿੱਲ, ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ, ਐਡਵੋਕੇਟ ਜੇ.ਪੀ.ਐਸ. ਢੇਰ, ਐਡਵੋਕੇਟ ਅਮਰੀਕ ਕਟਵਾਲ, ਹਰਪ੍ਰੀਤ ਸਿੰਘ ਬਸੰਤ, ਜਸਵੀਰ ਸਿੰਘ ਗਿੱਲ, ਜਸਵੀਰ ਸਿੰਘ ਘੁੰਗਰਾਲੀ ਸਿੱਖਾਂ, ਗੁਰਿੰਦਰ ਸਿੰਘ ਗੋਗੀ, ਬਾਬਾ ਹਰਦੀਪ ਸਿੰਘ, ਸ਼ਵਿੰਦਰ ਸਿੰਘ ਭੱਕੂਮਾਜਰਾ, ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ, ਬਿਊਰੋ ਚੀਫ ਪੰਜਾਬ ਰਮਨਜੀਤ ਸਿੰਘ, ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਰੂਪਨਗਰ, ਹਜੂਰਾ ਸਿੰਘ ਸੈਣੀ, ਠੇਕੇਦਾਰ ਬਲਵਿੰਦਰ ਸਿੰਘ ਧਨੋਆ ਐਮ.ਡੀ. ਬੀ.ਐਸ.ਡੀ.ਸੀ, ਜਗਦੀਸ਼ ਚੰਦਰ ਕਾਂਜਲਾ, ਹਰਮਿੰਦਰਪਾਲ ਸਿੰਘ ਵਾਲੀਆ, ਬਲਵਿੰਦਰ ਸਿੰਘ ਚੱਕਲ, ਪਿ੍ਤਪਾਲ ਸਿੰਘ ਗੰਢਾ, ਦਵਿੰਦਰ ਸਿੰਘ ਜਟਾਣਾ, ਮਨਦੀਪ ਮੋਦਗਿਲ, ਐਡਵੋਕੇਟ ਸੰਦੀਪ ਕੌਰ ਸੋਹਲ, ਐਡਵੋਕੇਟ ਡੀ.ਐਸ. ਦਿਉਲ, ਸੇਵਾ ਮੁਕਤ ਐਸਪੀ ਜਸਵੀਰ ਸਿੰਘ ਰਾਏ, ਪਾਲ ਸਿੰਘ ਡੀ.ਐਸ.ਪੀ., ਬੀ.ਐਸ. ਸੈਣੀ, ਮੋਹਣ ਸਿੰਘ ਮੁਹੰਮਦੀਪੁਰ, ਰਾਜਿੰਦਰ ਸਿੰਘ ਨਨੂੰਆਂ ਪ੍ਰਧਾਨ ਸੈਣੀ ਭਵਨ, ਭੁਪਿੰਦਰ ਸਿੰਘ ਬਜਰੂੜ, ਗੁਰਬਿੰਦਰ ਸਿੰਘ ਸਸਕੋਰ, ਹਕੀਮ ਹਰਮਿੰਦਰ ਪਾਲ ਸਿੰਘ ਮਿਨਹਾਸ, ਪਿ੍ਤਪਾਲ ਸਿੰਘ ਗੰਢਾ, ਗੋਪਾਲ ਗਊਸ਼ਾਲਾ ਦੇ ਪ੍ਰਧਾਨ ਇੰਜ. ਭਾਰਤ ਭੂਸ਼ਣ ਸ਼ਰਮਾ, ਮਨਿੰਦਰਪਾਲ ਸਿੰਘ ਸਾਹਨੀ, ਹਰਜੀਤ ਸਿੰਘ ਲੋਂਗੀਆ, ਅਜਮੇਰ ਸਿੰਘ ਕੋਟਲਾ, ਡਾ. ਭਾਨੂੰ ਪ੍ਰਤਾਪ ਪਰਮਾਰ, ਡਾ. ਕੇਸਰ ਸਿੰਘ ਭੰਗੂ, ਸੇਵਾ ਮੁਕਤ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ, ਪ੍ਰੋਫੈਸਰ ਨਿਰਮਲ ਸਿੰਘ ਬਰਾੜ, ਡਾ. ਜੇ.ਪੀ.ਐਸ. ਸਾਂਘਾ, ਡਾ. ਜੇ.ਕੇ. ਸ਼ਰਮਾ, ਸਾਬਕਾ ਗਵਰਨਰ ਰੋਟਰੀ ਚੇਤਨ ਅਗਰਵਾਲ, ਰੇਸ਼ਮ ਸਿੰਘ ਬਡਾਲੀ, ਕੁਲਵਿੰਦਰ ਸਿੰਘ ਪੰਜੋਲਾ, ਜਰਨਲਿਸਟ ਯੂਨੀਅਨ ਪੰਜਾਬ ਦੇ ਪ੍ਰਧਾਨ ਜੈ ਸਿੰਘ ਛਿੱਬਰ, ਕੇਵਲ ਸਿੰਘ ਰਾਣਾ, ਰੋਟਰੀ ਕਲੱਬ ਰੋਪੜ ਸੈਂਟਰਲ ਦੇ ਅਜਮੇਰ ਸਿੰਘ ਫ਼ਤਹਿ ਪਿ੍ੰਟਿੰਗ ਪ੍ਰੈਸ, ਕੌਂਸਲਰ ਸਰਬਜੀਤ ਸਿੰਘ,ਕੌਂਸਲਰ ਅਮਰਜੀਤ ਸਿੰਘ ਜੋਲੀ, ਰੂਪਨਗਰ ਪ੍ਰੈੱਸ ਕਲੱਬ ਦੇ ਮੁੱਖ ਸਰਪ੍ਰਸਤ ਗੁਰਚਰਨ ਸਿੰਘ ਬਿੰਦਰਾ, ਸਰਪ੍ਰਸਤ ਬਹਾਦਰਜੀਤ ਸਿੰਘ, ਮੁੱਖ ਸਲਾਹਕਾਰ ਸਤੀਸ਼ ਜਗੋਤਾ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ, ਮੀਤ ਪ੍ਰਧਾਨ ਕਮਲ ਭਾਰਜ, ਪੱਤਰਕਾਰ ਕਰਮਵਾਰ ਲਖਬੀਰ ਖਾਬੜਾ, ਅਮਰਪਾਲ ਸਿੰਘ ਬੈਂਸ, ਤਰਲੋਚਨ ਸਿੰਘ ਕੰਗ ਸਮੇਤ ਜ਼ਿਲ੍ਹਾ ਰੂਪਨਗਰ ਦੇ ਸਮੂਹ 'ਅਜੀਤ' ਪ੍ਰਤੀਨਿਧ, ਸ਼ਾਮ ਲਾਲ ਬੈਂਸ, ਅਮਿਤ ਅਰੋੜਾ, ਅਜੈ ਅਗਨੀਹੋਤਰੀ, ਸੰਦੀਪ ਵਸਿਸ਼ਟ, ਸਤਲੁਜ ਪ੍ਰੈੱਸ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬੱਗਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਕਿਸਾਨ ਜਥੇਬੰਦੀਆਂ, ਯੂਥ ਕਲੱਬਾਂ, ਰੈਜੀਡੈਂਟ ਐਸੋਸੀਏਸ਼ਨਾਂ ਤੇ ਖੇਡ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ |
ਸ਼ੋਕ ਸੰਦੇਸ਼
'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਪ੍ਰਬੰਧਕ ਕਮੇਟੀ, ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ, ਕੀਰਤੀ ਵਿਹਾਰ ਵੈਲਫੇਅਰ ਸੋਸਾਇਟੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਰੂਪਨਗਰ, ਸੀਨੀਅਰ ਸਿਟੀਜਨਜ਼ ਕੌਂਸਲ ਰੂਪਨਗਰ, ਗੌਰਮਿੰਟ ਟੀਚਰ ਯੂਨੀਅਨ ਪੰਜਾਬ, ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ, ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਰਣਜੀਤ ਐਵੀਨਿਯੂ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ ਰੋਪੜ, ਵਰਲਡ ਸਿੱਖ ਮਿਸ਼ਨ, ਰਾਇਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨਜ਼ ਹੋਮ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਨੰਬਰਦਾਰ ਯੂਨੀਅਨ ਰੂਪਨਗਰ, ਸੈਣੀ ਭਵਨ ਰੂਪਨਗਰ, ਸੇਵਾ ਸਮਿਤੀ ਚੈਰੀਟੇਬਲ ਸੋਸਾਇਟੀ, ਪਰਮਾਰ ਹਸਪਤਾਲ ਰੂਪਨਗਰ, ਆਲ ਇੰਡੀਆ ਸੈਣੀ ਸੇਵਾ ਸਮਾਜ, ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਰੋਪੜ, ਸਤਲੁੱਜ ਪ੍ਰੈੱਸ ਕਲੱਬ ਰੂਪਨਗਰ, ਇਕਬਾਲ ਸਿੰਘ ਲਾਲਪੁਰਾ, ਅਜੈਵੀਰ ਸਿੰਘ ਲਾਲਪੁਰਾ, ਰੂਪਨਗਰ ਪ੍ਰੈੱਸ ਕਲੱਬ, ਜ਼ਿਲ੍ਹਾ ਪ੍ਰੈੱਸ ਕਲੱਬ ਐਸੋਸੀਏਸ਼ਨ ਰੂਪਨਗਰ, ਗੋਪਾਲ ਗਊਸ਼ਾਲਾ ਸੇਵਾ ਸੰਮਤੀ ਰੂਪਨਗਰ ਤੇ ਕਰਮਚਾਰੀ ਦਲ ਪੰਜਾਬ (ਭਗੜਾਣਾ) ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਸੰਦੇਸ਼ ਭੇਜੇ ਗਏ |


ਪਿਛਲੀ ਖ਼ਬਰ ਰੂਪਨਗਰ ਪੁਲਿਸ ਵਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, 3 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਤਹਿਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਰਤਗੜ੍ਹ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।