19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰੂਪਨਗਰ ਪੁਲਿਸ ਵਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, 3 ਮੁਲਜ਼ਮ ਗਿ੍ਫ਼ਤਾਰ <br/>

ਅਜੀਤ ਡੈਸਕ 07-05-2026
ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ)- ਰੂਪਨਗਰ ਪੁਲਿਸ ਨੇ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਚੋਰੀਸ਼ੁਦਾ ਸਮਾਨ ਵਿਚੋਂ 2 ਜੋੜੀਆਂ ਸੋਨੇ ਦੀਆਂ ਏਅਰਿੰਗਾਂ ਬਰਾਮਦ ਕੀਤੀਆਂ ਹਨ | ਐਸ.ਐਚ.ਓ. ਥਾਣਾ ਸਿਟੀ ਰੂਪਨਗਰ ਪਵਨ ਚੌਧਰੀ ਨੇ ਦੱਸਿਆ ਕਿ 4 ਮਈ 2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ ਸਿੰਘ ਵਾਸੀ ਮੁਹੱਲਾ ਉੱਚਾ ਖੇੜਾ ਰੂਪਨਗਰ ਦੇ ਘਰ ਦਾ ਮੁੱਖ ਦਰਵਾਜ਼ਾ ਤੋੜ ਕੇ ਅਲਮਾਰੀ ਵਿਚ ਰੱਖੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਸੂਚਨਾ ਮਿਲੀ ਸੀ | ਇਸ ਸੰਬੰਧੀ ਥਾਣਾ ਸਿਟੀ ਰੂਪਨਗਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਰੂਪਨਗਰ ਦੀਪਇੰਦਰ ਸਿੰਘ ਦੀ ਅਗਵਾਈ ਹੇਠ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਮਨੀ ਉਰਫ਼ ਬਿੱਲਾ ਵਾਸੀ ਵਾਲਮੀਕ ਆਸ਼ਰਮ ਰੂਪਨਗਰ ਨੇ ਆਪਣੇ ਸਾਥੀਆਂ ਅਮਨ ਉਰਫ਼ ਡੱਡਾ ਵਾਸੀ ਪਿੰਡ ਹੁਸੈਨਪੁਰ ਤੇ ਹਰਮਨ ਵਾਸੀ ਨਾਨਕਪੁਰਾ ਨਾਲ ਮਿਲ ਕੇ ਅੰਜਾਮ ਦਿੱਤਾ ਸੀ | ਪੁਲਿਸ ਅਨੁਸਾਰ ਚੋਰੀਸ਼ੁਦਾ ਗਹਿਣੇ ਦੋਸ਼ੀ ਹਰਮਨ ਦੀ ਸੱਸ ਰੀਟਾ ਵਾਸੀ ਹੁਸੈਨਪੁਰ ਕੋਲ ਰੱਖੇ ਗਏ ਸਨ | ਐਸ. ਐਚ. ਓ. ਨੇ ਦੱਸਿਆ ਕਿ ਗਿ੍ਫ਼ਤਾਰ ਦੋਸ਼ੀਆਂ ਦਾ ਅਪਰਾਧਿਕ ਪਿਛੋਕੜ ਵੀ ਸਾਹਮਣੇ ਆਇਆ ਹੈ | ਉਨ੍ਹਾਂ ਦੱਸਿਆ ਕਿ ਦੋਸ਼ਣ ਰੀਟਾ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ ਤੇ ਉਸ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸ਼ਹਿਰੀ ਸਥਾਨਕ ਸੰਸਥਾਵਾਂ ਚੋਣਾਂ 18 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, 118 ਉਮੀਦਵਾਰ ਰਹੇ ਮੈਦਾਨ 'ਚ <br/>... ਅਗਲੀ ਖ਼ਬਰ 'ਅਜੀਤ' ਉਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਨਾਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।