19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਗਾਂ ਨੂੰ ਲੈ ਕੇ ਸਮੂਹ ਮਿਊਾਸੀਪਲ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ <br/>

ਅਜੀਤ ਡੈਸਕ 07-05-2026
ਨੰਗਲ, 6 ਮਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਂਸਲ ਨੰਗਲ ਦੇ ਸਮੂਹ ਮਿਉਂਸੀਪਲ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ 'ਕੰਮ ਛੋੜ ਹੜਤਾਲ' ਸ਼ੁਰੂ ਕਰ ਦਿੱਤੀ ਗਈ ਹੈ | ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਕੀਤੀ ਗਈ ਇਸ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਤੇ ਹੋਰ ਜਨਤਕ ਸੇਵਾਵਾਂ ਦੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਆਊਟ ਸੋਰਸ ਯੂਨੀਅਨ ਦੇ ਪ੍ਰਧਾਨ ਲਲਿਤ ਕੁਮਾਰ ਨੇ ਦੱਸਿਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਸਨ ਪਰ ਇਹ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ | ਇਸ ਮੌਕੇ ਯੂਨੀਅਨ ਪ੍ਰਧਾਨ ਅਸੀਸ ਕਾਲੀਆ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰੇਸ਼ਮਾ ਵਾਲਮੀਕੀ, ਆਊਟ ਸੋਰਸ ਯੂਨੀਅਨ ਦੇ ਪ੍ਰਧਾਨ ਦਲਿਤ ਕੁਮਾਰ, ਵਿਜੇ ਸਹੋਤਾ, ਯੋਧਾ ਸਿੰਘ, ਜਤਿੰਦਰ ਸਿੰਘ, ਗਗਨ ਆਗਰਾ, ਸੁਨੀਲ ਕੁਮਾਰ, ਦਿਲਦਾਰ ਸਿੰਘ ਟੋਨੀ, ਗੁਲਜ਼ਾਰ ਖ਼ਾਨ, ਅਸ਼ੋਕ ਕੁਮਾਰ, ਵੀਪਨ ਸ਼ਰਮਾ, ਵਿਜੇ ਕੁਮਾਰ, ਰਮਨ ਕੁਮਾਰ, ਰਕੇਸ਼ ਸਹੋਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ ਨਾਲ ਦੇਸ਼ 'ਚ ਨਵੇਂ ਰਾਜਨੀਤਿਕ ਯੁੱਗ ਦੀ ਸ਼ੁਰੂਆਤ-ਲਾਲਪੁਰਾ <br/> ਅਗਲੀ ਖ਼ਬਰ ਚੋਰਾਂ ਵਲੋਂ ਸੋਲਰ ਸਿਸਟਮ ਦੀ ਤਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।