ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਵਿਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਨਤੀਜੇ ਦੇਸ਼ ਦੇ ਲੋਕਾਂ ਦੇ ਭਰੋਸੇ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਣਨੀਤਿਕ ਸੋਚ ਅਤੇ ਨਿਤਿਨ ਨਬੀਨ ਦੀ ਅਗਵਾਈ ਹੇਠ ਸੰਗਠਨ ਦੀ ਮਜ਼ਬੂਤ ਕਾਰਗੁਜ਼ਾਰੀ ਨੇ ਇਹ ਇਤਿਹਾਸਕ ਕਾਮਯਾਬੀ ਯਕੀਨੀ ਬਣਾਈ ਹੈ | ਅਸਾਮ ਤੇ ਪੁਡੁਚੇਰੀ ਵਿਚ ਵੀ ਭਾਜਪਾ ਨੂੰ ਮਿਲਿਆ ਸਪਸ਼ਟ ਬਹੁਮਤ ਇਹ ਦਰਸਾਉਂਦਾ ਹੈ ਕਿ ਦੇਸ਼ ਦਾ ਵੋਟਰ ਹੁਣ ਸਥਿਰ ਤੇ ਦਿ੍ੜ੍ਹ ਨੇਤਿ੍ਤਵ ਨੂੰ ਤਰਜੀਹ ਦੇ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਦੇਸ਼ ਦੀ ਬਦਲਦੀ ਰਾਜਨੀਤਿਕ ਸੋਚ ਦਾ ਪ੍ਰਤੀਕ ਹੈ, ਜਿੱਥੇ ਲੋਕ ਹੁਣ ਕੰਮ ਦੇ ਆਧਾਰ 'ਤੇ ਫ਼ੈਸਲੇ ਕਰ ਰਹੇ ਹਨ | ਲਾਲਪੁਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਜਿੱਤ ਦੇਸ਼ ਦੇ ਹੋਰ ਰਾਜਾਂ ਲਈ ਵੀ ਪ੍ਰੇਰਣਾ ਬਣੇਗੀ |