ਪੁਰਖਾਲੀ, 7 ਮਈ (ਅੰਮਿ੍ਤਪਾਲ ਸਿੰਘ ਬੰਟੀ)- ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਥੇਬੰਦਕ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਇਸ ਲੜੀ ਤਹਿਤ ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਸਾ. ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੂੰ ਮੋਰਿੰਡਾ ਸ਼ਹਿਰ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |