21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ-ਅਦਿੱਤਿਆ ਡੇਚਲਵਾਲ

ਅਜੀਤ ਡੈਸਕ 08-05-2026
ਰੂਪਨਗਰ, 7 ਮਈ (ਯਸ਼ਵੰਤ ਬੱਸੀ)- ਰੂਪਨਗਰ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ | ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਸੇਵਾਵਾਂ ਦੀ ਗੁਣਵੱਤਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ | ਅਦਿੱਤਿਆ ਡੇਚਲਵਾਲ ਨੇ ਲਿੰਗ ਨਿਰਧਾਰਨ ਟੈੱਸਟਾਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਅਲਟਰਾ ਸਾਊਾਡ ਸੈਂਟਰਾਂ ਵਿਚ ਅਚਾਨਕ ਜਾਂਚ ਵਧਾਉਣ ਦੇ ਨਿਰਦੇਸ਼ ਦਿੱਤੇ | ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਨਸ਼ਾ ਛੁਡਾਉ ਕੇਂਦਰਾਂ ਦੀ ਕਾਰਗੁਜ਼ਾਰੀ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਹੇਠ ਜ਼ਿਆਦਾ ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ ਤੇ ਉਨ੍ਹਾਂ ਨੂੰ ਮੁਫ਼ਤ ਜਾਂ ਸਬਸਿਡੀ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇ | ਉਹਨਾਂ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਵਧਾਉਣ ਲਈ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਚਾਅ ਦੇ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਤੇ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿਚ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਨੇੜੇ ਤੰਬਾਕੂ ਤੇ ਤੰਬਾਕੂ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸਨਰ ਡਾ. ਉਰਮਿਲਾ ਗਰਗ ਸਮੇਤ ਸਮੂਹ ਐਸ.ਐਮ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਮੋਰਿੰਡਾ ਸ਼ਹਿਰ 'ਚ ਸਫ਼ਾਈ ਤੇ ਸੀਵਰੇਜ ਪ੍ਰਬੰਧਾਂ ਦੀ ਨਿਕਲੀ ਫ਼ੂਕ, ਸ਼ਹਿਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਤੇ ਟਰੈਫ਼ਿ... ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਲਿਆਉਣ ਦਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਲਿਆ ਸਖ਼ਤ ਨੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।