21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ੍ਰੀ ਅਨੰਦਪੁਰ ਸਾਹਿਬ 'ਚ 'ਸੀ. ਐਮ. ਦੀ ਯੋਗਸ਼ਾਲਾ' ਮੁਹਿੰਮ ਨਾਲ ਲੋਕਾਂ 'ਚ ਵੱਧ ਰਿਹਾ ਯੋਗ ਪ੍ਰਤੀ ਉਤਸ਼ਾਹ

ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਅਤੇ ਪਤਵੰਤੇ | <br/> 08-05-2026
ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸੀ.ਐਮ.ਦੀ ਯੋਗਸ਼ਾਲਾ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ 'ਚ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਪਹਿਲ ਦਾ ਮਕਸਦ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣਾ ਹੈ | ਵੱਖ-ਵੱਖ ਖੇਤਰਾਂ 'ਚ ਲੋਕ ਰੋਜ਼ਾਨਾ ਯੋਗ ਕਲਾਸਾਂ 'ਚ ਭਾਗ ਲੈ ਰਹੇ ਹਨ ਤੇ ਇਸ ਮੁਹਿੰਮ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਸਮੇਂ ਜ਼ਿਲ੍ਹੇ 'ਚ 501 ਯੋਗ ਕਲਾਸਾਂ ਚੱਲ ਰਹੀਆਂ ਹਨ ਜਿਨ੍ਹਾਂ ਦੀ ਨਿਗਰਾਨੀ ਸੁਪਰਵਾਈਜ਼ਰ ਸੁਰਿੰਦਰ ਕੁਮਾਰ ਝਾਅ ਵਲੋਂ ਕੀਤੀ ਜਾ ਰਹੀ ਹੈ | ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ ਤੇ ਰੂਪਨਗਰ ਸਮੇਤ ਕਈ ਖੇਤਰਾਂ 'ਚ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਨਿਯਮਿਤ ਤੌਰ 'ਤੇ ਲਗਾਏ ਜਾ ਰਹੇ ਹਨ | ਇਨ੍ਹਾਂ ਯੋਗ ਕਲਾਸਾਂ 'ਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਤੇ ਵਿਦਿਆਰਥੀਆਂ ਦੀ ਭਾਗੀਦਾਰੀ ਲਗਾਤਾਰ ਵੱਧ ਰਹੀ ਹੈ | ਯੋਗ ਪ੍ਰਸ਼ਿਕਸ਼ਕਾਂ ਵਲੋਂ ਭਾਗੀਦਾਰਾਂ ਨੂੰ ਯੋਗ ਆਸਨ, ਪ੍ਰਾਣਾਯਾਮ ਤੇ ਧਿਆਨ ਦੇ ਨਾਲ-ਨਾਲ ਸਿਹਤਮੰਦ ਜੀਵਨ ਅਪਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ |
12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 'ਚ ਰੂਪਨਗਰ ਦੀਆਂ ਲੜਕੀਆਂ ਓਵਰ ਆਲ ਚੈਂਪੀਅਨ
ਰੂਪਨਗਰ, 7 ਮਈ (ਯਸ਼ਵੰਤ ਬੱਸੀ)- ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਵਿਖੇ ਕਰਵਾਈ ਗਈ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ (ਲੜਕੀਆਂ) ਵਿਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤੀ | ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਖਿਡਾਰਨਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਨੇ ਜਿੱਥੇ ਸਾਰੀਆਂ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਦੇ ਕੋਚ ਸ਼ੈਰੀ ਸਿੰਘ ਭਾਂਬਰੀ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਖੇਡਦਿਆਂ ਲੜਕੀਆਂ ਨੇ ਪੂਰੇ ਪੰਜਾਬ ਵਿਚ ਰੂਪਨਗਰ ਦਾ ਨਾਮ ਉੱਚਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ | ਇਸ ਮੌਕੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਵਿੱਤ ਸਕੱਤਰ ਜਸਪ੍ਰੀਤ ਸਿੰਘ, ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਰੂਪਨਗਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹੱਦ ਕਰਜ਼ੇ ਸੰਬੰਧੀ ਨਵੇਂ ਨਿਯਮ ਵਾਪਸ ਲੈਣ ਦੇ ਰੋਸ ਵਜੋਂ 10 ਮਈ ਤੱਕ ਸਹਿਕਾਰੀ ਸਭਾਵਾਂ ਬੰਦ ਰੱਖਣ ਦਾ ਫੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।