21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅੱਜ ਹੋਣਗੇ ਆਰੰਭ-ਮਾਤਾ ਗੁਰਚਰਨ ਕੌਰ

ਅਜੀਤ ਡੈਸਕ 08-05-2026
ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ.ਐਸ. ਨਿੱਕੂਵਾਲ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਬੀਬੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ 8 ਮਈ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸੰਬੰਧੀ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਰੋਜ਼ਾਨਾ ਸ਼ਾਮ ਦੇ 4:30 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ੁਰੂ ਕਰ ਦਿੱਤਾ ਜਾਇਆ ਕਰੇਗਾ | ਉਪਰੰਤ ਸੰਗਤਾਂ ਲਈ ਹਰ ਰੋਜ਼ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਪਾਠ ਲਗਾਤਾਰ 18 ਜੂਨ ਸ਼ਹੀਦੀ ਗੁਰਪੁਰਬ ਵਾਲੇ ਦਿਨ ਤਕ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਸ਼ਬਨਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਜਸਵੰਤ ਕੌਰ, ਬੀਬੀ ਬਲਵੀਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਤਰਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਿਊਾਸੀਪਲ ਕਮੇਟੀਆਂ ਦੇ ਮੁਲਾਜ਼ਮਾਂ ਤੇ ਸਫ਼ਾਈ ਮਜ਼ਦੂਰਾਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ ਅਗਲੀ ਖ਼ਬਰ ਇਕ ਸਾਲ ਤੋਂ ਨਹੀਂ ਦਿੱਤਾ ਜਾ ਰਿਹਾ ਮਨਰੇਗਾ ਮਜ਼ਦੂਰਾਂ ਨੂੰ ਕੰਮ-ਰਾਮ ਸਿੰਘ ਸੈਣੀਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।