21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 08-05-2026
ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)- ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਜੱਦੀ ਪੁਸ਼ਤੀ ਨੰਬਰਦਾਰੀ, ਤਹਿਸੀਲ ਕੰਪਲੈਕਸ ਵਿਚ ਨੰਬਰਦਾਰਾਂ ਲਈ ਕਮਰਾ, ਮਾਣਾਂ ਭੱਤੇ 'ਚ ਵਾਧਾ ਆਦਿ ਮੰਗਾਂ ਨੂੰ ਯਾਦ ਕਰਵਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਬਣਨ ਉਪਰੰਤ ਹੁਣ ਵੀ ਹਰ ਚੋਣ ਤੋਂ ਪਹਿਲਾਂ ਪਾਰਟੀ ਦੇ ਆਗੂ ਨੰਬਰਦਾਰਾਂ ਨੂੰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਵਾਅਦਾ ਤਾਂ ਕਰ ਜਾਂਦੇ ਹਨ ਪਰ ਵੋਟ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਸਭ ਵਾਅਦੇ ਭੁੱਲ ਜਾਂਦੇ ਹਨ | ਬੁਲਾਰਿਆਂ ਨੇ ਇਨ੍ਹਾਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸਹਿਕਾਰੀ ਸਭਾਵਾਂ 'ਚ ਜੋ ਹੱਦ ਕਰਜ਼ਾ ਵਧਾਇਆ ਸੀ, ਉਸ ਤਹਿਤ ਬੈਂਕਾਂ ਵਲੋਂ ਕਰਜ਼ਾ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਬੈਂਕਾਂ ਨੂੰ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਜਾਣ | ਇਸ ਮੌਕੇ ਭੁਪਿੰਦਰ ਸਿੰਘ ਫ਼ਰੀਦ, ਸੂਬਾ ਸੀ/ਮੀ ਪ੍ਰਧਾਨ ਜਸਵੀਰ ਸਿੰਘ ਜਟਾਣਾ, ਅਜਾਇਬ ਸਿੰਘ ਸ੍ਰੀ ਚਮਕੌਰ ਸਾਹਿਬ, ਸਵੀਰ ਸਿੰਘ ਵਜੀਦਪੁਰ, ਕੁਲਦੀਪ ਸਿੰਘ ਰਾਮਪੁਰ ਬੇਟ, ਅਮਰੀਕ ਸਿੰਘ ਵਜੀਦਪੁਰ, ਜਗਦੀਪ ਸਿੰਘ ਬਾਲਸੰਢਾਂ, ਕੈਪਟਨ ਗੁਰਦੇਵ ਸਿੰਘ ਮਕੜੋਨਾ, ਨੌਹਰੀਆ ਸਿੰਘ ਭੂਰੜੇ, ਮੇਵਾ ਸਿੰਘ ਰੌਲੂਮਾਜਰਾ ਆਦਿ ਨੰਬਰਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਪ੍ਰਚੰਡ-ਡਾ. ਚੀਮਾ <br/> ਅਗਲੀ ਖ਼ਬਰ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ 'ਨਾਈਟ ਡੋਮੀਨੇਸ਼ਨ' ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।