ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਾਰ ਸ਼ਹਿਰ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਸ਼ਹਿਰ ਦੀ ਵਾਗਡੋਰ ਮੁੜ ਪਾਰਟੀ ਦੇ ਹੱਥਾਂ ਵਿਚ ਦੇਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਸ ਵਾਰ ਵੀ ਸਾਫ਼-ਸੁਥਰੀ ਛਵੀ ਤੇ ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਕਾਰਗੁਜ਼ਾਰੀ ਨੂੰ ਦੇਖ ਲਿਆ ਹੈ, ਜਿਸ ਕਾਰਨ ਇਸ ਵਾਰ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਲਈ ਉਤਸੁਕ ਹਨ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਬਾਵਾ ਸਿੰਘ, ਗੁਰਮੁਖ ਸਿੰਘ ਸੈਣੀ, ਮੋਹਨ ਸਿੰਘ ਮੁਹੰਮਦੀਪੁਰ, ਜਸਬੀਰ ਸਿੰਘ ਗਿੱਲ, ਐਡਵੋਕੇਟ ਰਾਜੀਵ ਸ਼ਰਮਾ, ਮਨਜੀਤ ਸਿੰਘ ਤੰਬੜ, ਗੁਰਵਿੰਦਰ ਸਿੰਘ ਬਾਵਾ, ਬਲਜਿੰਦਰ ਸਿੰਘ ਮਿੱਠੂ, ਤਰਨਜੀਤ ਸਿੰਘ ਤਰਨੀ, ਸੇਵਾ ਸਿੰਘ ਗਿਲਕੋ ਵੈਲੀ, ਮਾਸਟਰ ਅਮਰੀਕ ਸਿੰਘ, ਮਨਪ੍ਰੀਤ ਸਿੰਘ ਗਿੱਲ, ਰਜਿੰਦਰ ਕੁਮਾਰ ਬਿੰਦੀ, ਆਰ.ਪੀ. ਸਿੰਘ ਸ਼ੈਲੀ, ਮੋਨੂੰ ਕੁਮਾਰ, ਕੁਲਵੰਤ ਸਿੰਘ ਸੈਣੀ, ਸੁਖਵਿੰਦਰ ਸਿੰਘ ਪਟਵਾਰੀ, ਬੋਬੀ ਟਪਰੀਆਂ, ਕੁਲਵਿੰਦਰ ਕੌਰ ਘਈ, ਪੂਜਾ ਰਾਣੀ, ਮੰਜੂ ਸੈਣੀ, ਮਨਜੀਤ ਕੌਰ, ਬਲਵਿੰਦਰ ਕੌਰ, ਸੁਨੀਲ ਕੁਮਾਰ ਕਾਲਾ, ਰਵਿੰਦਰ ਸਿੰਘ ਰਵੀ, ਗੱਜਣ ਸਿੰਘ ਭੱਟੀ, ਕਰਨਵੀਰ ਸਿੰਘ ਗਿੰਨੀ ਜੌਲੀ, ਕਰਮ ਦੀਨ, ਸੰਦੀਪ ਚੌਧਰੀ, ਬਲਵਿੰਦਰ ਕੌਰ ਸ਼ਾਮਪੁਰਾ, ਨਿਰਮਲ ਕੌਰ ਅਤੇ ਜਸਪਾਲ ਸਿੰਘ ਸੇਠੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |