21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੀ.ਟੀ.ਯੂ. ਵਲੋਂ 4161 ਅਧੀਨ ਭਰਤੀ ਪੀੜਤ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ

ਅਜੀਤ ਡੈਸਕ 08-05-2026
ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)- ਗੌਰਮਿੰਟ ਟੀਚਰਜ਼ ਯੂਨੀਅਨ ਨੇ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ਼ ਹੋਣ ਕਰਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ | ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਤੇ ਪੈੱ੍ਰਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਜਦੋਂ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ ਗਿਆ ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ, ਕੁੱਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰਕੇ ਇਨ੍ਹਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ, ਉਨ੍ਹਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਨ੍ਹਾਂ ਵਲੋਂ ਪ੍ਰਾਪਤ ਅੰਕਾਂ ਵਿਚ ਵਾਧਾ ਹੋ ਗਿਆ | ਹੁਣ ਦੋਬਾਰਾ ਫਿਰ ਵਿਭਾਗ ਵਲੋਂ ਰਿਜ਼ਲਟ ਰਿਵਾਈਜ਼ ਕੀਤਾ ਜਿਸ ਵਿਚ ਅੰਕ ਘੱਟ ਗਏ ਤੇ ਲਗਭਗ ਤਿੰਨ ਸਾਲਾਂ ਬਾਅਦ ਇਨ੍ਹਾਂ ਨੂੰ ਵਿਭਾਗ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ | ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਹੀ ਬੇਇਨਸਾਫ਼ੀ ਹੈ, ਜਦੋਂ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਦੋਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ ਜਦਕਿ ਭਰਤੀ ਵਿਚ ਮੈਰਿਟ ਤਿਆਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ | ਉਨ੍ਹਾਂ ਪੀੜਤ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੀ. ਟੀ. ਯੂ. ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਕਾਹਲ ਨਾ ਦਿਖਾਉਣ ਅਤੇ ਪੀੜਤ ਅਧਿਆਪਕਾਂ ਦਾ ਸਾਥ ਦੇਣ |
ਪਿਛਲੀ ਖ਼ਬਰ ਸਤਨਾਮ ਸਿੰਘ ਸੱਤੀ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਪ੍ਰਚੰਡ-ਡਾ. ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।