20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਅੱਜ ਦੂਜੇ ਦਿਨ 'ਚ ਹੋਈ ਦਾਖਲ <br/>

ਅਜੀਤ ਡੈਸਕ 08-05-2026
ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਮਿਊਾਸੀਪਲ ਸਫ਼ਾਈ ਸੇਵਕ ਯੂਨੀਅਨ ਅਤੇ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਹੜਤਾਲ ਦੂਜੇ ਦਿਨ 'ਚ ਦਾਖ਼ਲ ਹੋ ਗਈ ਹੈ | ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਾ ਦੇਣ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਦੂਜੇ ਦਿਨ ਵੀ ਸਫ਼ਾਈ ਸੇਵਕਾਂ ਨੇ ਕੰਮ-ਕਾਜ ਪੂਰੀ ਤਰਾਂ ਠੱਪ ਰੱਖਿਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੜਤਾਲ ਦੇ ਦੂਜੇ ਦਿਨ ਵੀ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ | ਬੀਤੀ 6 ਮਈ ਨੂੰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਸੀ, ਪਰ ਹੁਣ ਤੱਕ ਕੋਈ ਸਕਾਰਾਤਮਿਕ ਹੁੰਗਾਰਾ ਨਹੀਂ ਮਿਲਿਆ | ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਸ਼ਹਿਰ ਵਿਚ ਗੰਦਗੀ ਦੇ ਢੇਰ ਲੱਗਦੇ ਹਨ ਜਾਂ ਜਨਤਾ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦੇ ਤੇ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ, ਹੜਤਾਲ ਜਾਰੀ ਰਹੇਗੀ | ਹੜਤਾਲ ਦੇ ਦੂਜੇ ਦਿਨ ਰੌਸ਼ਨ ਕੁਮਾਰ (ਪ੍ਰਧਾਨ), ਸਤਪਾਲ (ਚੇਅਰਮੈਨ), ਰਮੇਸ਼ ਕੁਮਾਰ, ਰਾਜ ਕੁਮਾਰ, ਅਸੀਸ ਕੁਮਾਰ, ਧਰਮਪਾਲ, ਮਨੋਜ ਕੁਮਾਰ, ਵਰਿੰਦਰ ਕੁਮਾਰ, ਮਨਜੀਤ ਕੁਮਾਰ, ਪ੍ਰਦੀਪ ਕੁਮਾਰ, ਸੁਨੀਲ ਕੁਮਾਰ ਤੇ ਮਹਿਲਾ ਆਗੂਆਂ ਵਿਚ ਸ਼ਾਂਤੀ ਦੇਵੀ, ਮਾਇਆ, ਮਨੀਸ਼ਾ, ਪੂਜਾ, ਦੀਪਮਾਲਾ ਸਮੇਤ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਮੌਜੂਦ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਨੇ ਜ਼ਿਲ੍ਹੇ 'ਚ ਚੱਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਦਿੱਤੀਆਂ ਜ਼ਰੂਰੀ ਹਦਾਇਤਾਂ <br/> ਅਗਲੀ ਖ਼ਬਰ ਪਿ੍ੰਸੀਪਲ ਦੂਆ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਦੇ ਬੋਰਡ ਆਫ਼ ਸਟੱਡੀਜ਼ ਅੰਡਰ-ਗ੍ਰੈਜੂਏਟ ਦੇ ਮੈਂਬਰ ਨਾਮਜ਼ਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।