20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿਵਲ ਸਰਜਨ ਨੇ ਜ਼ਿਲ੍ਹੇ 'ਚ ਚੱਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਦਿੱਤੀਆਂ ਜ਼ਰੂਰੀ ਹਦਾਇਤਾਂ <br/>

ਅਜੀਤ ਡੈਸਕ 08-05-2026
ਰੂਪਨਗਰ, 7 ਮਈ (ਯਸ਼ਵੰਤ ਬੱਸੀ)-ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਿਲ•ੇ ਵਿਚ ਚੱਲ ਰਹੇ ਸਿਹਤ ਪ੍ਰੋਗਰਾਮਾਂ ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵਲੋਂ ਜ਼ਿਲ•ੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ, ਅਨੀਮਿਆ ਮੁਕਤ ਭਾਰਤ ਪ੍ਰੋਗਰਾਮ, ਐਚ.ਪੀ.ਵੀ. ਟੀਕਾਕਰਨ ਤੇ 100 ਦਿਨਾਂ ਦੀ ਇੰਟੈਂਸਿਵ ਟੀ.ਬੀ. ਐਲੀਮੀਨੇਸ਼ਨ ਕੈਂਪੇਨ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ | ਸਿਵਲ ਸਰਜਨ ਵਲੋਂ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਦੀ ਓ.ਪੀ.ਡੀ. ਵਿਚ ਐਮ.ਐਮ.ਐਸ.ਵਾਈ. ਤਹਿਤ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ | ਡਾ. ਰਮਨ ਗੁਪਤਾ ਨੇ ਅਨੀਮਿਆ ਮੁਕਤ ਭਾਰਤ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸ਼ੋਰੀਆਂ ਦੀ ਅਨੀਮਿਆ ਜਾਂਚ ਕਰਨ ਦੀ ਹਦਾਇਤ ਦਿੱਤੀ | ਉਨ•ਾਂ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਨਿਯਮਿਤ ਮਾਨੀਟਰਿੰਗ ਤੇ ਸਮੀਖਿਆ ਕੀਤੀ ਜਾਵੇ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚ ਸਕੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸਨਰ ਡਾ. ਉਰਮਿਲਾ ਗਰਗ ਤੇ ਸਮੂਹ ਪ੍ਰੋਗਰਾਮ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੀਰਤਪੁਰ ਸਾਹਿਬ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਅੱਜ ਦੂਜੇ ਦਿਨ 'ਚ ਹੋਈ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।