ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਇਲਾਕੇ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਲੋਕ ਭਲਾਈ ਦੀ ਕਾਮਨਾ ਲਈ ਪਿੰਡ ਬਾਲੇਵਾਲ ਵਿਖੇ 17 ਮਈ ਦੀ ਰਾਤ ਨੂੰ ਧਾਰਮਿਕ ਸਮਾਗਮ ਤੇ ਸਾਲਾਨਾ ਭੰਡਾਰਾ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਧਾਰਮਿਕ ਸਮਾਗਮ ਭਗਤ ਪ੍ਰਕਾਸ਼ ਚੰਦ ਬਾਲੇਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਪ੍ਰਭੂ ਦਾ ਗੁਣਗਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵਿਸ਼ਾਲ ਭੰਡਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਿਸ ਵਿਚ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਲੰਗਰ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ | ਭਗਤ ਪ੍ਰਕਾਸ਼ ਚੰਦ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰਨ |