16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸਾਲਾਨਾ ਜੋੜ ਮੇਲ 5 ਜੂਨ ਨੂੰ <br/>

ਅਜੀਤ ਡੈਸਕ 17-05-2026
ਮੋਰਿੰਡਾ, 16 ਮਈ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸਾਲਾਨਾ ਜੋੜ ਮੇਲ ਮਿਤੀ 5 ਜੂਨ 2026 ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ ਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਮਿਤੀ 3 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ, ਮਿਤੀ 4 ਜੂਨ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦਾ ਹਜ਼ੂਰੀ ਰਾਗੀ ਜਥਾ ਤੇ ਭਾਈ ਹਰਮਿੱਤਰ ਸਿੰਘ ਕਥਾ ਵਾਚਕ ਸ੍ਰੀ ਦਰਬਾਰ ਸਾਹਿਬ ਵਾਲੇ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਮਿਤੀ 5 ਜੂਨ ਨੂੰ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਜਸਵੰਤ ਸਿੰਘ, ਢਾਡੀ ਭਾਈ ਅਵਤਾਰ ਸਿੰਘ ਆਲਮ, ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ ਤੇ ਭਾਈ ਮਲਕੀਤ ਸਿੰਘ ਪਪਰਾਲੀ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ, ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਰੂਪਨਗਰ ਵਿਖੇ ਹਾਈ ਟੈੱਕ ਕੰਪਿਊਟਰ ਲੈਬ ਸਥਾਪਿਤ <br/> ਅਗਲੀ ਖ਼ਬਰ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਤੇ ਵਰਲਡ ਕੈਂਸਰ ਕੇਅਰ ਵਲੋਂ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।