16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

23 ਨੂੰ ਦਿੜ੍ਹਬਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੰਘਰਸ਼ 'ਚ ਸ਼ਾਮਿਲ ਹੋਣਗੇ ਜਲ ਸਪਲਾਈ ਕਾਮੇ : ਜਸਬੀਰ ਜਿੰਦਬੜੀ <br/>

ਅਜੀਤ ਡੈਸਕ 17-05-2026
ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੋਪੜ ਬਰਾਂਚ ਨੰਗਲ ਦੀ ਮੀਟਿੰਗ ਬਰਾਂਚ ਪ੍ਰਧਾਨ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸੂਬਾ ਆਗੂ ਜਸਬੀਰ ਸਿੰਘ ਜਿੰਦਬੜੀ ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ ਜਰਨਲ ਸਕੱਤਰ/ਬ੍ਰਾਂਚ ਜਰਨਲ ਸਕੱਤਰ ਸੋਨੂੰ ਕੁਮਾਰ, ਸਤਨਾਮ ਸਿੰਘ ਨੇ ਕਿਹਾ ਕਿ
ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ, ਇਨਲਿਸਟਮੈਂਟ, ਆਊਟੋਸਰੋਸ, ਠੇਕੇਦਾਰਾਂ, ਕੰਪਨੀਆਂ ਰਾਹੀਂ ਰੱਖੇ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਰੈਗੂਲਰ ਕਰਨ ਤੋਂ ਭੱਜ ਰਹੀ ਹੈ, ਉਥੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਵਾਲੀਆਂ ਲੋਕ ਅਤੇ ਠੇਕਾ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਠੇਕਾ ਮੁਲਾਜ਼ਮ ਆਪਣੇ ਕੱਚੇ ਰੁਜ਼ਗਾਰ ਨੂੰ ਬਚਾਉਣ ਤੇ ਸੁਰੱਖਿਅਤ ਕਰਨ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਪੂਰਅਮਨ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ | ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਮਿਤੀ 19 ਮਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਕੀਤੀ ਗਈ ਹੈ | ਜੇਕਰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਸਾਰਥਿਕ ਹੱਲ ਕਰਕੇ ਇਸ ਸਬੰਧੀ ਨੋਟੀਫ਼ਿਕੇਸ਼ਨ 19 ਮਈ ਨੂੰ ਜਾਰੀ ਨਹੀਂ ਕੀਤਾ ਗਿਆ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 23 ਮਈ 2026 ਵਿੱਤ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਅਤੇ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾਣਾ ਹੈ ਉਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਰੋਪੜ ਬਰਾਂਚ ਨੰਗਲ ਵਰਕਰ ਪਰਿਵਾਰਾਂ, ਬੱਚਿਆਂ ਸਮੇਤ ਵੱਡੀ ਗਿਣਤੀ 'ਚ ਪਹੁੰਚਣਗੇ | ਇਸ ਮੌਕੇ ਸੰਜੀਵ ਰਾਣਾ, ਹਰਦੀਪ ਬੇਲਾ, ਅਜੇ ਕੁਮਾਰ, ਰਾਜੀਵ ਕੁਮਾਰ, ਅਮਰਦੀਪ ਸਿੰਘ ਸੁਰਿੰਦਰ ਕੁਮਾਰ, ਜਸਵੀਰ ਕੁਮਾਰ, ਸੀਮਾ ਰਾਣੀ, ਵਰਿਆਮ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਦਾ ਪੱਕਾ ਧਰਨਾ ਦੂਜੇ ਦਿਨ 'ਚ ਦਾਖ਼ਲ ਅਗਲੀ ਖ਼ਬਰ ਮੋਰਿੰਡਾ ਦੇ ਸੀਵਰੇਜ ਸਿਸਟਮ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।