17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੰਗਾਂ ਨੂੰ ਲੈ ਕੇ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਦਾ ਪੱਕਾ ਧਰਨਾ ਦੂਜੇ ਦਿਨ 'ਚ ਦਾਖ਼ਲ

ਅਜੀਤ ਡੈਸਕ 17-05-2026
ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)- ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੰਟਰੈਕਟਰ ਕਾਮਿਆਂ ਵੱਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਲਗਾਇਆ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ | ਇਸ ਮੌਕੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਸਮੇਂ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਜਾਵੇਗਾ ਪਰ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਹੋਣ ਉਪਰੰਤ ਵੀ ਸਰਕਾਰ ਵਲੋਂ ਕੀਤਾ ਗਿਆ, ਇਹ ਵਾਅਦਾ ਵਫਾ ਨਹੀਂ ਹੋਇਆ ਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕਰਮਚਾਰੀ ਅੱਜ ਵੀ ਠੇਕੇਦਾਰੀ ਸਿਸਟਮ ਤਹਿਤ ਹੀ ਕੰਮ ਕਰ ਰਹੇ ਹਨ | ਆਪਣੇ ਹੱਕ ਹਾਸਲ ਕਰਨ ਲਈ ਮਿਤੀ 15 ਮਈ ਤੋਂ ਥਰਮਲ ਕਾਮਿਆਂ ਨੇ ਆਪਣਾ ਕੰਮ ਛੱਡ ਕੇ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਸੀ ਜੋ ਕਿ ਅੱਜ ਦੂਸਰੇ ਦਿਨ 'ਚ ਦਾਖਲ ਹੋ ਗਿਆ ਹੈ | ਕੰਟਰੈਕਟਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪਾਵਰ ਕਾਮ ਮੈਨੇਜਮੈਂਟ ਤੋਂ ਪੁਰਜੋਰ ਮੰਗ ਕੀਤੀ ਕਿ ਸੀ.ਐਚ.ਬੀ. ਕਾਮਿਆਂ ਦੀ ਤਰਜ 'ਤੇ ਥਰਮਲ ਪਲਾਂਟ ਰੂਪਨਗਰ 'ਚ ਠੇਕੇਦਾਰੀ ਸਿਸਟਮ ਖਤਮ ਕਰਕੇ ਉਹਨਾਂ ਨੂੰ ਸਿੱਧਾ ਅਦਾਰੇ ਅਧੀਨ ਸਮਾਇਆ ਜਾਵੇ | ਉਨ੍ਹਾਂ ਦੱਸਿਆ ਕਿ ਜਦ ਤੱਕ ਸੀ.ਐਚ.ਬੀ. ਕਾਮਿਆਂ ਦੀ ਤਰਜ 'ਤੇ ਥਰਮਲ ਕਾਮਿਆਂ ਨੂੰ ਸਿੱਧਾ ਅਦਾਰੇ ਅਧੀਨ ਨਹੀਂ ਸਮਾਇਆ ਜਾਂਦਾ ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਮਹਿੰਦਰ ਸਿੰਘ ਅਮਰਜੀਤ ਸਿੰਘ ਅਰਜਿੰਦਰ ਸਿੰਘ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਗੁਰਚਰਨ ਸਿੰਘ, ਕੇਵਲ ਸਿੰਘ, ਜਗਵਿੰਦਰ ਸਿੰਘ, ਅਮਰਿੰਦਰ ਸਿੰਘ, ਹਰਪਾਲ ਸਿੰਘ, ਸੁਖਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ 23 ਨੂੰ ਦਿੜ੍ਹਬਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੰਘਰਸ਼ 'ਚ ਸ਼ਾਮਿਲ ਹੋਣਗੇ ਜਲ ਸਪਲਾਈ ਕਾਮੇ : ਜਸਬੀਰ ਜਿੰਦਬੜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।