ਨੂਰਪੁਰ ਬੇਦੀ, 16 ਮਈ (ਵਿੰਦਰਪਾਲ ਝਾਂਡੀਆਂ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਕੀਤੀ ਗਈ | ਉਸੇ ਲੜੀ ਤਹਿਤ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਵਰਕਰਾਂ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ਵਿਚ ਰੋਸ ਰੈਲੀ ਕੀਤੀਆਂ ਗਈਆਂ ਜਿਸ ਦੌਰਾਨ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਤੇ ਨਵੇਂ ਕਾਨੂੰਨ ਵਿਕਸਿਤ 'ਜੀ ਰਾਮ ਜੀ' ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਬਜਿੰਦਰ ਸਿੰਘ ਪੰਡਿਤ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸਾਥੀ ਪ੍ਰੇਮ ਚੰਦ ਜੱਟਪੁਰ ਅਤੇ ਮਨਰੇਗਾ ਮੇਟ ਵਿਜੇ ਕੁਮਾਰ ਰੋੜੂਆਣਾ ਨੇ ਮਨਰੇਗਾ ਕਾਨੂੰਨ ਨੂੰ ੂ ਕਮਜ਼ੋਰ ਕਰਨ ਤੇ ਪਿੰਡਾਂ ਦੇ ਮਜ਼ਦੂਰਾਂ ਦੇ ਅਧਿਕਾਰਾਂ ਤੇ ਹਮਲੇ ਦੀ ਸ਼ਖਤ ਸ਼ਬਦਾਂ 'ਚ ਨਿਖੇਧੀ ਕੀਤੀ | ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦੇਣਾ ਲਈ ਜਾਂਦੇ ਹੋਏ ਕਿਸਾਨ, ਮਜ਼ਦੂਰਾਂ ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸਰਕਾਰਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਗਿ੍ਫ਼ਤਾਰ ਕੀਤੇ ਕਿਸਾਨ ਮਜ਼ਦੂਰਾਂ ਨੂੰ ਜਲਦੀ ਰਿਹਾ ਕੀਤਾ ਜਾਵੇ | ਇਸ ਮੌਕੇ ਰਾਜ ਕੁਮਾਰੀ, ਜੰਨੋ ਦੇਵੀ, ਸਰਬਜੀਤ ਕੌਰ, ਨੱਥੂ ਰਾਮ, ਧਰਮ ਸਿੰਘ, ਨੀਲਮ ਰਾਣੀ, ਨੀਲਮ ਕੌਰ, ਗੁਰਬਖ਼ਸ਼ ਕੌਰ, ਆਸ਼ਾ ਰਾਣੀ, ਸੋਮਾ ਦੇਵੀ, ਦਲਜੀਤ ਸਿੰਘ ਚਨੌਲੀ, ਜਸਪਾਲ ਕੌਰ ਆਦਿ ਹਾਜ਼ਰ ਸਨ |