ਨੂਰਪੁਰ ਬੇਦੀ, 16 ਮਈ (ਵਿੰਦਰਪਾਲ ਝਾਂਡੀਆਂ) - ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾਂ ਵਿਖੇ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਤੇ ਉਨਾਂ ਨਾਲ ਆਏ ਉਨਾਂ ਦੇ ਮਾਪਿਆਂ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਡਾ:ਵਿਨੋਦ ਚੰਦਨ ਨੇ ਦੱਸਿਆ ਕਿ ਸਮਾਰਟ ਸਕੂਲ ਧਮਾਣਾਂ ਦਾ ਬੋਰਡ ਜਮਾਤਾਂ ਦਾ ਨਤੀਜਾ ਸੌ ਫ਼ੀਸਦੀ ਤੇ ਸ਼ਾਨਦਾਰ ਰਿਹਾ ਹੈ | ਅੱਠਵੀਂ ਜਮਾਤ ਵਿਚੋਂ ਕ੍ਰਮਵਾਰ ਸੁਖਦੇਵ ਸਿੰਘ, ਸਿਮਰਨਪ੍ਰੀਤ ਕੌਰ ਤੇ ਤਾਨੀਆ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹੇ, ਦਸਵੀਂ ਜਮਾਤ ਵਿਚੋਂ ਜਸ਼ਨਪ੍ਰੀਤ ਕੌਰ, ਪਿ੍ਯੰਕਾ ਤੇ ਤਨਬੀ ਦੇਵੀ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ, ਇਸੇ ਤਰ੍ਹਾਂ ਬਾਰਵੀਂ ਜਮਾਤ ਵਿਚ ਵੀ ਬਲਜੀਤ ਕੌਰ, ਸਾਨੀਆ ਦੇਵੀ ਤੇ ਸਨੇਹਾ ਦੇਵੀ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ ਹਨ | ਇਨਾਂ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਸਮੁੱਚੇ ਸਟਾਫ਼ ਦੁਆਰਾ ਮਿਲਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆ ਨੇ ਬੋਲਦਿਆਂ ਆਖਿਆ ਕਿ ਬਾਕੀ ਵਿਦਿਆਰਥੀਆਂ ਨੂੰ ਇਹਨਾਂ ਬੱਚਿਆਂ ਤੋਂ ਸੇਧ ਲੈਣੀ ਚਾਹੀਦੀ ਹੈ, ਇਸਦੇ ਨਾਲ ਹੀ ਉਨਾਂ ਨੇ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਨਾਂ ਨੂੰ ਅੱਗੇ ਵੀ ਮਿਹਨਤ ਜਾਰੀ ਕਰਨ ਲਈ ਆਖਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |