ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਜੋਕੀ ਫ਼ਤਿਹਪੁਰ ਦੇ ਪਿਤਾ ਅਤੇ ਸਾਬਕਾ ਸਰਪੰਚ ਜਸਪਾਲ ਕੌਰ ਫ਼ਤਿਹਪੁਰ ਦੇ ਪਤੀ ਗੁਰਨਾਮ ਸਿੰਘ ਧਾਲੀਵਾਲ ਰਿਟਾਇਰ ਕੇਨ ਅਕਾਊਾਟੈਂਟ ਸ਼ੂਗਰ ਮਿੱਲ ਮੋਰਿੰਡਾ ਦੀ ਹੋਈ ਮੌਤ 'ਤੇ ਵੱਖ ਵੱਖ ਰਾਜਨੀਤਿਕ, ਸਮਾਜਿਕ 'ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁੱਮਣਾ, ਸਾਬਕਾ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ, ਹਲਕਾ ਸ੍ਰੀ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ, ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸਾਬਕਾ ਚੇਅਰਮੈਨ ਖੁਸ਼ਹਾਲ ਸਿੰਘ ਦਾਤਾਰਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਾਵੀ, ਗੁਰਵਿੰਦਰ ਸਿੰਘ ਕਕਰਾਲੀ, ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਹਰਵਿੰਦਰ ਕੌਰ ਸੰਧੂ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸਾਬਕਾ ਚੇਅਰਮੈਨ ਹਰਪਾਲ ਸਿੰਘ ਬਮਨਾੜਾ, ਦਲਜੀਤ ਸਿੰਘ ਮਿੰਟਾ ਤੂਰ, ਜਗਦੀਪ ਸਿੰਘ ਢੀਂਡਸਾ, ਹਰਸਿਮਰਨ ਸਿੰਘ ਬਾਬਾ ਸੰਧੂ ਮੋਹਾਲੀ, ਸੁਖਵਿੰਦਰ ਸਿੰਘ ਮੁੰਡੀਆਂ, ਸਾਬਕਾ ਸਰਪੰਚ ਬਲਬੀਰ ਸਿੰਘ ਮਾਨਖੇੜੀ, ਗੁਰਦੀਪ ਸਿੰਘ ਤੂਰ, ਰਣਯੋਧ ਸਿੰਘ ਖਟੜਾ, ਸਾਬਕਾ ਸਰਪੰਚ ਅਵਤਾਰ ਸਿੰਘ ਰਤਨਗੜ੍ਹ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਜਗਜੀਤ ਸਿੰਘ ਲੁਠੇੜੀ, ਬਲਜਿੰਦਰ ਸਿੰਘ ਸਹੇੜੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸੰਧੂ ਆਦਿ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |