17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰੂਪਨਗਰ ਨਗਰ ਕੌਂਸਲ ਚੋਣਾਂ ਲਈ ਵਿਧਾਇਕ ਚੱਢਾ ਦੀ ਅਗਵਾਈ 'ਚ 'ਆਪ' ਦਾ ਸ਼ਕਤੀ ਪ੍ਰਦਰਸ਼ਨ <br/>

ਅਜੀਤ ਡੈਸਕ 17-05-2026
ਰੂਪਨਗਰ, 16 ਮਈ (ਹੁੰਦਲ, ਬੱਸੀ)- ਰੂਪਨਗਰ ਵਿਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ | ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਾਰਟੀ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਕੌਂਸਲਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਮਰਥਕਾਂ ਸਮੇਤ ਦਾਖਲ ਕਰਵਾਏ | ਇਸ ਮੌਕੇ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਉਮੀਦਵਾਰਾਂ ਵਲੋਂ ਰੈਲੀ ਕੱਢੀ ਗਈ | ਰੈਲੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਇਕੱਠੇ ਹੋਏ ਵੱਡੇ ਜਥੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਵਾਰ ਰੂਪਨਗਰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਲਾਂ ਤੱਕ ਲੋਕਾਂ ਨਾਲ ਕੇਵਲ ਵਾਅਦੇ ਹੀ ਕੀਤੇ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਥੋੜੇ ਸਮੇਂ ਵਿਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਤੇ ਉਹ ਵਿਕਾਸ, ਇਮਾਨਦਾਰੀ ਤੇ ਬਦਲਾਅ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ | ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਤੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਉਮੀਦਵਾਰ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਸਿਹਤ ਟੀਮਾਂ ਨੇ ਵੱਖ-ਵੱਖ ਸਕੂਲਾਂ 'ਚ ਰਾਸ਼ਟਰੀ ਡੇਂਗੂ ਰੋਕਥਾਮ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਸ਼ਵ ਡੇਂਗੂ ਦਿਵਸ 'ਤੇ ਲੋਕਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।