ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ (ਸਟੇਟ ਐਵਾਰਡ) ਸ਼੍ਰੀ ਚਮਕੌਰ ਸਾਹਿਬ ਵਲੋਂ ਪਿੰਡ ਦੁੱਗਰੀ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰਾਮ ਪੰਚਾਇਤ, ਲੋਕਲ ਗੁਰਦੁਆਰਾ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਰੋਜ਼ ਗੁਰਦੁਆਰਾ ਸਾਹਿਬ ਜਾਣ ਵਾਲੇ ਬੱਚਿਆਂ ਦੀਆਂ ਵੱਖ-ਵੱਖ ਟੀਮਾਂ ਬਣਾਕੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ ਤੇ ਸੰਗਤਾਂ ਵਿਚੋਂ ਵੀ ਸਹੀ ਜਵਾਬ ਦੇਣ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਨੇ ਦੱਸਿਆ ਕਿ ਮੰਚ ਵਲੋਂ ਇਹ ਕਾਰਜ 2010 ਵਿਚ ਪਿੰਡ-ਪਿੰਡ ਸ਼ੁਰੂ ਕੀਤੇ ਗਏ ਸਨ ਤੇ ਹਰ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਪਿੰਡ ਵਿਚ ਬੱਚਿਆਂ ਨੂੰ ਗੁਰੂਘਰ ਨਾਲ ਜੋੜਨ ਦੀ ਪ੍ਰੇਰਨਾ ਲਈ ਉਪਰਾਲਾ ਕੀਤਾ ਗਿਆ | ਮੁਕਾਬਲੇ ਦੌਰਾਨ ਜੱਜ ਦੀ ਭੂਮਿਕਾ ਆਕਾਸ਼ਦੀਪ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਸਰਪੰਚ ਕਰਮਜੀਤ ਕੌਰ ਪਤਨੀ ਸੁਰਿੰਦਰ ਸਿੰਘ, ਜਸਵੀਰ ਸਿੰਘ, ਪੰਚ, ਸੁਖਦਰਸ਼ਨ ਸਿੰਘ, ਸੇਵਾਦਾਰ ਕੁਲਵਿੰਦਰ ਸਿੰਘ, ਮਨਮੋਹਨ ਸਿੰਘ ਕਮਾਲਪੁਰ, ਨਵਜੋਤ ਸਿੰਘ, ਗੁਰਦੁਆਰਾ ਪ੍ਰਧਾਨ ਸੁਰਜੀਤ ਸਿੰਘ, ਮਹਿਤਾ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਕੌਰ, ਪ੍ਰੀਤਮ ਕੌਰ, ਕੁਲਦੀਪ ਕੌਰ, ਹਰਿੰਦਰ ਕੌਰ ਆਦਿ ਹਾਜ਼ਰ ਸਨ |