ਰੂਪਨਗਰ, 16 ਮਈ (ਯਸ਼ਵੰਤ ਬੱਸੀ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਅਤੇ ਦਸਵੀਂ ਦੇ ਨਤੀਜੇ ਐਲਾਨੇ ਗਏ | ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਬੋਰਡ ਦੇ ਨਤੀਜਿਆਂ ਵਿਚ 90 ਫ਼ੀਸਦੀ ਤੋਂ ਵਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਰੋਹ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਅਧਿਆਪਕ ਗੁਰਪ੍ਰੀਤ ਕੌਰ ਖ਼ਾਲਸਾ ਮਾਡਲ ਸਕੂਲ ਵਲੋਂ ਆਏ ਹੋਏ ਮੁੱਖ ਮਹਿਮਾਨ ਤੇ ਮਾਪਿਆਂ ਨੂੰ ਜੀ ਆਇਆ ਕਿਹਾ ਗਿਆ | ਇਹਨਾਂ ਨਤੀਜਿਆਂ ਵਿਚ ਬਾਰ੍ਹਵੀਂ ਹਿਊਮੈਨਿਟੀਜ ਗਰੁੱਪ ਵਿੱਚੋਂ ਮੋਨੂ ਨੇ 96.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਮਲਜੋਤ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਆਸ਼ੂਤੋਸ਼ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਮੈਡੀਕਲ ਗਰੁੱਪ ਵਿਚ ਪ੍ਰਾਚੀ ਸਿੰਘ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਮੀਤ ਕੌਰ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਨੀਸ਼ਾ ਨੇ 89.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਨਾਨ ਮੈਡੀਕਲ ਗਰੁੱਪ ਵਿਚ ਮਹਿਤਾਬ ਸਿੰਘ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਈਸ਼ਵਿੰਦਰ ਸਿੰਘ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਨੇ 84.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਮਰਸ ਗਰੁੱਪ ਵਿਚ ਹਰਸ਼ਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਰਮਬੀਰ ਸਿੰਘ ਨੇ 92.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਸ਼ਨਜੋਤ ਕੌਰ ਤੇ ਹਰਪ੍ਰੀਤ ਕੌਰ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਖੁਸ਼ਪ੍ਰੀਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਨਮਾਨ ਹਾਸਿਲ ਕੀਤਾ | ਦਸਵੀਂ ਜਮਾਤ ਦੇ ਨਤੀਜਿਆਂ ਵਿਚ 90 ਫ਼ੀਸਦੀ ਤੋਂ ਬਾਅਦ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਸਨਪ੍ਰੀਤ ਕੌਰ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਰਵਜੀਤ ਕੌਰ ਨੇ 93.07 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਜਸਮੀਤ ਕੌਰ ਨੇ 91.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਨਵਤੇਜ ਸਿੰਘ, ਹਰਪ੍ਰੀਤ ਕੌਰ ਮਾਂਗਟ, ਗੁਰਪ੍ਰੀਤ ਕੌਰ, ਮਧੂ ਬਾਲਾ, ਸੁਖਜੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਪੂਜਾ ਰਾਣੀ, ਅਮਨਪ੍ਰੀਤ ਕੌਰ, ਪੂਜਾ ਦੇਵੀ, ਜਤਿੰਦਰ ਕੌਰ, ਮਨਦੀਪ ਕੌਰ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |