19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <br/>

ਅਜੀਤ ਡੈਸਕ 17-05-2026
ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਨਗਰ ਕੌਸ਼ਲ ਚੌਣਾ ਸਬੰਧੀ ਇੱਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਪਾਰਟੀ ਦੇ ਆਗੂ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਸਮੂਹ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਮੌਕੇ ਹਲਕਾ ਵਿਧਾਇਕ ਤੇ ਪੀ. ਸੀ. ਏ. ਕਮੇਟੀ ਮੈਂਬਰ ਬੀਰ ਦਵਿੰਦਰ ਸਿੰਘ ਬੱਲਾਂ ਤੇ ਹੋਰ ਪਾਰਟੀ ਸਮਰਥਕ ਵੀ ਮੌਜੂਦ ਸਨ | ਇਸ ਮੌਕੇ ਸ੍ਰੀ ਮਾਂਗਟ ਨੇ ਕਿਹਾ ਕਿ ਪਾਰਟੀ ਦੇ ਉਮੀਦਵਾਰ ਆਪਣੀ ਚੰਗੀ ਕਾਰਗੁਜ਼ਾਰੀ ਤੇ ਆਪ ਸਰਕਾਰ ਦੇ ਕੀਤੇ ਲੋਕ ਭਲਾਈ ਦੇ ਕਾਰਜਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾਣਗੇ ਤੇ ਜਿੱਤ ਹਾਸਲ ਕਰਨਗੇ | ਇਸ ਮੌਕੇ ਵਿਸ਼ਾਲ ਕਸੱਯਪ, ਸਮਸ਼ੇਰ ਸਿੰਘ ਮੰਗੀ, ਭੁਪਿੰਦਰ ਸਿੰਘ ਭੂਰਾ, ਹਰਜੀਤ ਕੌਰ (ਵਾਰਡ ਨੰਬਰ 1), ਸੁਖਵੀਰ ਸਿੰਘ, ਚਹਿਲ ਸਿੰਘ ਭੰਗੂ, ਮੁਨਿੱਤ ਕੁਮਾਰ ਮੰਟੂ, ਪਰਮਜੀਤ ਸਿੰਘ ਗੜ੍ਹੀ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੋਣ ਅਬਜ਼ਰਵਰ ਜਗਜੀਤ ਸਿੰਘ ਵਲੋਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਨਾ ਕਰਨ ਦਾ ਚੰਨੀ ਨੇ ਲਿਆ ਸਖ਼ਤ ਨੋਟਿਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।