19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੋਣ ਅਬਜ਼ਰਵਰ ਜਗਜੀਤ ਸਿੰਘ ਵਲੋਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਮੀਟਿੰਗ ਦੌਰਾਨ ਚੋਣ ਅਬਜ਼ਰਵਰ ਅਤੇ ਅਧਿਕਾਰੀ | <br/> 17-05-2026
ਰੂਪਨਗਰ, 16 ਮਈ (ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)- ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਚੋਣ ਅਮਲੇ ਨਾਲ ਗੱਲਬਾਤ ਕਰਦਿਆਂ, ਆਬਜ਼ਰਵਰ ਨੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਫਰਜ਼ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ | ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਵੋਟਾਂ ਵਾਲੇ ਦਿਨ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੋਟਰ ਬਿਨਾਂ ਕਿਸੇ ਅਸੁਵਿਧਾ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਕੀਤਾ ਜਾਣਾ ਚਾਹੀਦਾ ਹੈ ਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ | ਅਬਜ਼ਰਵਰ ਨੇ ਪੁਲਿਸ ਵਿਭਾਗ ਦੁਆਰਾ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਵੀ ਬਾਰੀਕੀ ਨਾਲ ਜਾਇਜ਼ਾ ਲਿਆ | ਉਨ੍ਹਾਂ ਨੇ ਸਮੁੱਚੀ ਚੋਣ ਪ੍ਰਕਿਰਿਆਵਾਂ ਦਾ ਵੀ ਜਾਇਜ਼ਾ ਲਿਆ ਤੇ ਚੋਣਾਂ ਦੇ ਸੁਚਾਰੂ ਸੰਚਾਲਨ ਦੀ ਮਹੱਤਤਾ ਨੂੰ ਉਜਾਗਰ ਕੀਤਾ | ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਨੇੜਿਓਾ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ | ਜ਼ਿਕਰਯੋਗ ਹੈ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ | ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ 2026 ਦੇ ਮੱਦੇਨਜ਼ਰ ਉਮੀਦਵਾਰ ਅਤੇ ਆਮ ਜਨਤਾ ਚੋਣ ਅਬਜਰਵਰ ਜਗਜੀਤ ਸਿੰਘ ਨਾਲ ਸਰਕਾਰੀ ਕੰਮ ਵਾਲੇ ਦਿਨਾਂ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 12.00 ਵਜੇ ਤੱਕ ਨੂੰ ਕੈਨਾਲ ਰੈਸਟ ਹਾਊਸ ਰੂਪਨਗਰ ਸਾਹਮਣੇ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਸਾਰੇ ਵਾਰਡਾਂ 'ਚ ਆਪਣੇ ਉਮੀਦਵਾਰ ਉਤਾਰੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।