19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਜਪਾ ਨੇ ਮੋਰਿੰਡਾ ਵਿਖੇ 10 ਵਾਰਡਾਂ ਵਿਚ ਖੜ੍ਹੇ ਕੀਤੇ ਆਪਣੇ ਉਮੀਦਵਾਰ

ਭਾਜਪਾ ਦੇ ਸੀਨੀਅਰ ਆਗੂ ਮੋਰਿੰਡਾ ਵਿਖੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਂਦੇ ਹੋਏ | <br/> 17-05-2026
ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੋਰਿੰਡਾ ਵਿਖੇ ਭਾਜਪਾ ਵਲੋਂ 10 ਵਾਰਡਾਂ ਵਿਚ ਆਪਣੇ ਉਮੀਦਵਾਰ ਉਤਾਰੇ ਹਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਤੇ ਭਾਜਪਾ ਮੰਡਲ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਪ੍ਰਮੁੱਖ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ, ਦਰਸ਼ਨ ਸਿੰਘ ਸ਼ਿਵਜੋਤ, ਸਵਰਨ ਸਿੰਘ ਸੈਂਪਲਾਂ ਅਤੇ ਮੋਰਿੰਡਾ ਮੰਡਲ ਦੇ ਪ੍ਰਧਾਨ ਰਾਜੇਸ਼ ਕੁਮਾਰ ਭਾਟੀਆ ਦੀ ਅਗਵਾਈ ਹੇਠ ਭਾਜਪਾ ਵਲੋਂ ਵਾਰਡ ਨੰਬਰ 1 ਤੋਂ ਐਡਵੋਕੇਟ ਗੁਰਪ੍ਰੀਤ ਕੌਰ, ਵਾਰਡ ਨੰਬਰ 2 ਤੋਂ ਸੁਖਵਿੰਦਰ ਸਿੰਘ, ਵਾਰਡ ਨੰਬਰ 4 ਤੋਂ ਰਾਜਵਿੰਦਰ ਸਿੰਘ, ਵਾਰਡ ਨੰਬਰ 5 ਤੋਂ ਕਾਜਲ, ਵਾਰਡ ਨੰਬਰ 7 ਤੋਂ ਕੁਸ਼ਮ ਮੱਟੂ, ਵਾਰਡ ਨੰਬਰ 8 ਤੋਂ ਦਲਜੀਤ ਸਿੰਘ ਬਿੱਟੂ, ਵਾਰਡ ਨੰਬਰ 9 ਤੋਂ ਊਸ਼ਾ ਰਾਣੀ, ਵਾਰਡ ਨੰਬਰ 10 ਤੋਂ ਜਸਕਰਨ ਸਿੰਘ, ਵਾਰਡ ਨੰਬਰ 12 ਤੋਂ ਪਰਮਦੀਪ ਸਿੰਘ ਅਤੇ ਵਾਰਡ ਨੰਬਰ 13 ਤੋਂ ਪ੍ਰੀਤੀ ਸ਼ਰਮਾ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ | ਇਸ ਮੌਕੇ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਭਾਜਪਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉਤਰੀ ਹੈ ਤੇ ਮੋਰਿੰਡਾ ਦੀ ਜਨਤਾ ਇਸ ਵਾਰ ਭਾਜਪਾ ਨੂੰ ਭਾਰੀ ਸਮਰਥਨ ਦੇਣ ਲਈ ਤਿਆਰ ਬੈਠੀ ਹੈ | ਉਨ੍ਹਾਂ ਕਿਹਾ ਕਿ ਮੋਰਿੰਡਾ ਸ਼ਹਿਰ ਦੇ ਵਿਕਾਸ ਲਈ ਭਾਜਪਾ ਕੋਲ ਸਪਸ਼ਟ ਵਿਜ਼ਨ ਤੇ ਯੋਜਨਾ ਹੈ ਜਿਸ ਦੇ ਆਧਾਰ 'ਤੇ ਸ਼ਹਿਰ ਦੀ ਤਸਵੀਰ ਤੇ ਤਕਦੀਰ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਉਮੀਦਵਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣਗੇ ਤੇ ਮੋਰਿੰਡਾ ਨੂੰ ਇਕ ਸੁੰਦਰ, ਸਾਫ਼ ਤੇ ਵਿਕਸਿਤ ਸ਼ਹਿਰ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਇਸ ਮੌਕੇ ਭਾਜਪਾ ਆਗੂ ਜਤਿੰਦਰ ਗੁੰਬਰ, ਰੰਮੀ ਕੱਕੜ, ਹਰਸ਼ ਕੋਹਲੀ, ਜਗਦੀਪ ਸਿੰਘ, ਹਰਨੇਕ ਸਿੰਘ ਕਲਾਰਾਂ, ਰੁਪਿੰਦਰ ਰਾਣਾ ਤੇ ਰਜਨੀਸ਼ ਖੰਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਊਨਾ ਜ਼ਿਲ੍ਹੇ ਵਿਚ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ-ਜਤਿਨ ਲਾਲ <br/> ਅਗਲੀ ਖ਼ਬਰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਸਾਰੇ ਵਾਰਡਾਂ 'ਚ ਆਪਣੇ ਉਮੀਦਵਾਰ ਉਤਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।