ਰੂਪਨਗਰ, 16 ਮਈ (ਗੁਰਪ੍ਰੀਤ ਸਿੰਘ ਹੁੰਦਲ)- ਪਿੰਡ ਕੋਟਲਾ ਨਿਹੰਗ ਤੋਂ ਜਗਰੂਪ ਸਿੰਘ ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਚੇਅਰਮੈਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਜਗਰੂਪ ਸਿੰਘ ਰਿੰਕੂ ਪਿੰਡ ਸੇਹ ਦੇ ਸਰਪੰਚ ਵੀ ਹਨ ਅਤੇ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਦੇ ਚੇਅਰਮੈਨ ਬਣਨ 'ਤੇ ਸੋਸ਼ਲ ਵੈੱਲਫੇਅਰ ਕਲੱਬ ਕੋਟਲਾ ਨਿਹੰਗ ਦੇ ਚੇਅਰਮੈਨ ਲਖਵੀਰ ਸਿੰਘ ਲੱਖਾ, ਸ਼ਮਸ਼ੇਰ ਸਿੰਘ ਸ਼ੇਰਾ, ਪ੍ਰਧਾਨ ਅਮਰਜੀਤ ਸਿੰਘ ਲਾਡੀ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ, ਕਾਂਗਰਸੀ ਆਗੂ ਤੇ ਆੜ੍ਹਤੀ ਨਿਰਮਲ ਸਿੰਘ ਨਿੰਮਾ, ਐਡਵੋਕੇਟ ਬਰਿੰਦਰ ਸਿੰਘ ਤੇ ਬਿਕਰਮ ਸਿੰਘ ਲਾਲੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਆਗੂਆਂ ਨੇ ਆਸ ਪ੍ਰਗਟਾਈ ਕਿ ਜਗਰੂਪ ਸਿੰਘ ਰਿੰਕੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤਰੱਕੀ ਦੇਣਗੇ |