19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਕਮਲ' ਦੇ ਨਿਸ਼ਾਨ 'ਤੇ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ 'ਚ ਚੋਣ ਲੜ ਕੇ ਭਾਜਪਾ ਵਲੋਂ ਜਿੱਤਣ ਦਾ ਕੀਤਾ ਦਾਅਵਾ <br/>

ਅਜੀਤ ਡੈਸਕ 17-05-2026
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਵਲੋਂ ਵੱਖ-ਵੱਖ ਵਾਰਡਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ਨਿਯੁਕਤ ਭਾਜਪਾ ਦੇ ਚੋਣ ਨਰੀਖਕ ਗੁਰਦੀਪ ਸਿੰਘ ਗੋਸ਼ਾ ਵੀ ਮੌਜੂਦ ਸਨ | ਇਸ ਮੌਕੇ ਧਨੇੜਾ ਨੇ ਦੱਸਿਆ ਕਿ ਵਾਰਡ ਨੰਬਰ 8, 9, 10 ਤੇ 11 ਸਮੇਤ ਪੰਜ ਵਾਰਡਾਂ ਵਿਚ ਉਮੀਦਵਾਰਾਂ ਨੇ ਨਾਮਜ਼ਦਗੀ ਪ੍ਰਕਿਰਿਆ ਪੂਰੀ ਕਰ ਲਈ ਹੈ | ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਭਾਜਪਾ ਆਪਣੇ ਚੋਣ ਨਿਸ਼ਾਨ 'ਕਮਲ' 'ਤੇ ਚੋਣ ਮੈਦਾਨ ਵਿਚ ਉੱਤਰੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ 'ਚ ਭਾਜਪਾ ਨੂੰ ਭਰਵਾਂ ਸਮਰਥਨ ਮਿਲੇਗਾ ਤੇ ਸ਼ਹਿਰ ਦੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਹੋਵੇਗੀ | ਉਨ੍ਹਾਂ ਕਿਹਾ ਕਿ ਉਮੀਦਵਾਰ ਜਿੱਤਣ ਉਪਰੰਤ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਇਹ ਨਗਰ ਕੌਂਸਲ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਸਾਬਤ ਹੋਣਗੀਆਂ ਤੇ ਪੰਜਾਬ ਵਿਚ ਭਾਜਪਾ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰੇਗੀ |

ਪਿਛਲੀ ਖ਼ਬਰ ਨਿਰਵਿਰੋਧ ਸਰਪੰਚ ਚੁਣੇ ਜਾਣ 'ਤੇ ਭੁਪਿੰਦਰ ਕੌਰ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ <br/> ਅਗਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਲਈ ਕੁੱਲ 63 ਉਮੀਦਵਾਰ ਮੈਦਾਨ ਵਿਚ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।