17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਰਕਾਰੀ ਪ੍ਰਾਇਮਰੀ ਸਕੂਲ ਜੱਸੇਮਾਜਰਾ ਦੇ ਵਿਦਿਆਰਥੀ ਦੀ ਨਵੋਦਿਆ ਵਿਦਿਆਲਿਆ ਲਈ ਚੋਣ ਹੋਣ 'ਤੇ ਪੰਚਾਇਤ ਨੇ ਕੀਤਾ ਸਨਮਾਨ <br/>

ਅਜੀਤ ਡੈਸਕ 21-05-2026
ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਜੱਸੇਮਾਜਰਾ ਸਕੂਲ ਦੇ ਵਿਦਿਆਰਥੀ ਅਭੀਜੋਤ ਸਿੰਘ ਦੀ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਲਈ ਚੋਣ ਹੋਈ ਹੈ | ਇਸ ਮਾਣਮੱਤੀ ਪ੍ਰਾਪਤੀ 'ਤੇ ਪਿੰਡ ਜੱਸੇਮਾਜਰਾ ਦੇ ਸਰਪੰਚ ਕਰਨੈਲ ਸਿੰਘ ਦੀ ਅਗਵਾਈ 'ਚ ਪੰਚਾਇਤ ਵਲੋਂ ਵਿਦਿਆਰਥੀ ਅਭੀਜੋਤ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਕਰਨੈਲ ਸਿੰਘ ਤੇ ਹੋਰ ਪਤਵੰਤਿਆਂ ਨੇ ਕਿਹਾ ਕਿ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦਾ ਬੱਚਾ ਅਭੀਜੋਤ ਸਿੰਘ ਨੇ ਨਵੋਦਿਆ ਦਾ ਪੇਪਰ ਪਾਸ ਕਰ ਲਿਆ ਹੈ | ਉਨ੍ਹਾਂ ਨੇ ਹੋਰ ਬੱਚਿਆਂ ਨੂੰ ਪੜ੍ਹਾਈ ਵਿਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਕਰਨੈਲ ਸਿੰਘ, ਡਾਕਟਰ ਸ਼ਿੰਗਾਰਾ ਸਿੰਘ, ਡਾਕਟਰ ਅਜੈਬ ਸਿੰਘ, ਸਕੂਲ ਦੇ ਇੰਚਾਰਜ ਅਧਿਆਪਕਾ ਰਜੀਵ ਕੌਰ, ਅਧਿਆਪਕ ਮਨਦੀਪ ਕੁਮਾਰ, ਹੈੱਡ ਟੀਚਰ ਮਾਸਟਰ ਰਾਕੇਸ਼ ਕੁਮਾਰ ਅਸਮਾਨਪੁਰ, ਆਈ.ਈ.ਆਰ.ਟੀ. ਗੁਰਵਿੰਦਰ ਕੁਮਾਰ, ਸਕੂਲ ਦੇ ਚੇਅਰਮੈਨ ਸੁਖਬੀਰ ਕੌਰ, ਪੰਚ ਜਗਤਾਰ ਸਿੰਘ, ਮੇਹਰ ਸਿੰਘ, ਆਂਗਣਵਾੜੀ ਵਰਕਰ ਪਰਮਜੀਤ ਕੌਰ, ਮਾਸਟਰ ਸੰਜੇ ਕੁਮਾਰ, ਰਾਜਬੀਰ ਕੌਰ ਨੇ ਵਿਦਿਆਰਥੀ ਨੂੰ ਉਸ ਦੇ ਵਧੀਆ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪਿ੍ੰਸੀਪਲ ਸ਼ਰਨਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਨੂਰਪੁਰ ਬੇਦੀ ਸਕੂਲ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਦਾ ਕੀਤਾ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।