30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਮਗੜ੍ਹੀਆ ਭਾਈਚਾਰੇ ਦੀ ਹੋਈ ਵਿਸ਼ੇਸ਼ ਮੀਟਿੰਗ <br/>

ਅਜੀਤ ਡੈਸਕ 22-05-2026
ਐੱਸ. ਏ. ਐੱਸ. ਨਗਰ, 21 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਨੂੰ ਅਪੀਲ ਕੀਤੀ ਗਈ ਕਿ ਨਿਗਮ ਚੋਣਾਂ ਦੌਰਾਨ ਜਿਹੜੇ ਵਾਰਡਾਂ ਤੋਂ ਭਾਈਚਾਰੇ ਦੇ ਉਮੀਦਵਾਰ ਚੋਣ ਲੜ ਰਹੇ ਹਨ, ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਹੋਣ | ਇਸ ਮੌਕੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਲੜ ਰਹੇ ਰਾਮਗੜ੍ਹੀਆ ਭਾਈਚਾਰੇ ਦੇ ਉਮੀਦਵਾਰਾਂ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਸਲਾਹ ਜਾਂ ਮਦਦ ਦੀ ਲੋੜ ਹੋਵੇ ਤਾਂ ਉਹ ਬੇਝਿੱਜਕ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਣੌਤਾ, ਨਰਿੰਦਰ ਸਿੰਘ ਸੰਧੂ, ਜਸਵੰਤ ਸਿੰਘ ਭੁੱਲਰ, ਡਾ. ਸਤਵਿੰਦਰ ਸਿੰਘ ਭਮਰਾ, ਗੁਰਚਰਨ ਸਿੰਘ ਨੰਨੜ੍ਹਾ, ਪ੍ਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਖੁਰਲ, ਨਿਰਮਲ ਸਿੰਘ ਸੱਭਰਵਾਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਬਲਵਿੰਦਰ ਸਿੰਘ ਹੂੰਝਣ, ਮੇਜਰ ਸਿੰਘ ਭੁੱਲਰ, ਦੀਦਾਰ ਸਿੰਘ ਕਲਸੀ, ਕੁਲਵਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਚਾਨੇ, ਮੋਨਿੰਦਰ ਸਿੰਘ ਸੋਹਲ, ਬਲਵਿੰਦਰ ਸਿੰਘ ਕਲਸੀ, ਤੇਜਿੰਦਰ ਸਿੰਘ ਸੱਭਰਵਾਲ, ਜਸਪਾਲ ਸਿੰਘ ਵਿਰਕ,ਸਰਵਣ ਸਿੰਘ ਕਲਸੀ, ਹਰਬਿੰਦਰ ਸਿੰਘ ਰਣੌਤਾ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਰਜਿੰਦਰ ਸਿੰਘ ਮਠਾੜੂ, ਨਰਾਇਣ ਸਿੰਘ ਭੁੱਲਰ, ਬਚਨਪ੍ਰੀਤ ਸਿੰਘ ਭੁੱਲਰ, ਸੁਰਜੀਤ ਸਿੰਘ ਮਠਾੜੂ ਅਤੇ ਸਤਨਾਮ ਸਿੰਘ ਆਦਿ ਪਤਵੰਤਿਆਂ ਨਾਲ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਤਿ੍ਤੀਆ ਸੋਪਾਨ ਸਕਾਊਟਸ-ਗਾਈਡਸ ਕੈਂਪ ਸਮਾਪਤ ਅਗਲੀ ਖ਼ਬਰ ਖਾੜੀ ਦੇਸ਼ਾਂ ਨਾਲ ਬਰਤਾਨੀਆ ਦਾ 3.7 ਅਰਬ ਪੌਂਡ ਦਾ ਇਤਿਹਾਸਕ ਵਪਾਰ ਸਮਝੌਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।