29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਧਿਆਪਕਾਂ ਦੇ ਰੁਝੇਵਿਆਂ ਕਾਰਨ ਮਾਨ ਦਲ ਵਲੋਂ ਸਕੂਲਾਂ 'ਚ ਛੁੱਟੀਆਂ ਦੀ ਮੰਗ

ਅਜੀਤ ਡੈਸਕ 22-05-2026
ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)- ਸ਼ੋ੍ਰਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ਼ ਕੌਰ, ਜ਼ਿਲ੍ਹਾ ਯੂਥ ਅਕਾਲੀ ਦਲ ਦੀ ਪ੍ਰਧਾਨ ਬੀਬੀ ਪ੍ਰੀਤਮ ਕੌਰ ਜਟਾਣਾ ਤੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਹੋਈਆਂ ਹਨ | ਸਕੂਲਾਂ 'ਚ ਅਧਿਆਪਕ ਨਾ ਹੋਣ ਕਾਰਨ ਜਿੱਥੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਹੀ ਅੱਤ ਦੀ ਗਰਮੀ ਵਿਚ ਬੱਚੇ ਸ਼ਰਾਰਤਾਂ ਕਰਦਿਆਂ ਬਿਮਾਰ ਹੋ ਰਹੇ ਹਨ ਜਿਸ ਕਾਰਨ ਇਨ੍ਹਾਂ ਆਗੂਆਂ ਨੇ ਸਕੂਲਾਂ 'ਚ ਗਰਮੀਆਂ ਦੀ ਅਗਾਊਾ ਛੁੱਟੀਆਂ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਖ਼ਤਗੜ੍ਹ ਇਕਾਈ ਦੀ ਵਰਚੂਅਲ ਮੀਟਿੰਗ <br/> ਅਗਲੀ ਖ਼ਬਰ ਸੰਗਤਾਂ ਨਾਮ ਸਿਮਰਨ, ਸੇਵਾ ਤੇ ਮਨੁੱਖਤਾ ਦੇ ਰਾਹ 'ਤੇ ਚੱਲਣ-ਬਾਬਾ ਬਾਲ ਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।