16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਲਾਕ ਨੂਰਪੁਰ ਬੇਦੀ ’ਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ-ਧਮਾਣਾ, ਸੈਣੀਮਾਜਰਾ

drinking water
ਅਜੀਤ ਡੈਸਕ 26-06-2026
ਨੂਰਪੁਰ ਬੇਦੀ, 25 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)–ਇਲਾਕੇ ’ਚ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਲਗਾਤਾਰ ਬਣੀ ਹੋਈ ਕਿੱਲਤ ਕਿਸਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਹਰ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦ ਦੀ ਘਾਟ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਬਿਜਾਈ ਅਤੇ ਫ਼ਸਲਾਂ ਦੀ ਦੇਖਭਾਲ ਦੇ ਅਹਿਮ ਸਮੇਂ ਦੌਰਾਨ ਡੀ.ਏ.ਪੀ. ਅਤੇ ਯੂਰੀਆ ਵਰਗੀਆਂ ਜ਼ਰੂਰੀ ਖਾਦਾਂ ਦੀ ਘਾਟ ਕਾਰਨ ਉਨ੍ਹਾਂ ਦੀਆਂ ਖੇਤੀ ਯੋਜਨਾਵਾਂ ਪ੍ਰਭਾਵਿਤ ਹੁੰਦੀਆਂ ਹਨ। ਕਈ ਵਾਰ ਉਨ੍ਹਾਂ ਨੂੰ ਲੋੜੀਂਦੀ ਮਾਤਰਾ ਵਿਚ ਖਾਦ ਨਹੀਂ ਮਿਲਦੀ, ਜਿਸ ਕਾਰਨ ਫ਼ਸਲਾਂ ਦੀ ਪੈਦਾਵਾਰ ’ਤੇ ਵੀ ਅਸਰ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (ਐਨ.ਐਫ.ਐਲ.) ਨੰਗਲ ਦੇ ਕਾਰਖਾਨੇ ’ਚ ਵੱਡੇ ਪੱਧਰ ’ਤੇ ਖਾਦ ਦਾ ਉਤਪਾਦਨ ਕੀਤਾ ਜਾਂਦਾ ਹੈ ਜੋ ਅੱਗੇ ਰੇਲ ਗੱਡੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਭੇਜੀ ਜਾਂਦੀ ਹੈ। ਇਸ ਦੇ ਬਾਵਜੂਦ ਨੰਗਲ ਅਤੇ ਰੂਪਨਗਰ ਨਾਲ ਲੱਗਦੇ ਖੇਤਰਾਂ ਦੇ ਕਿਸਾਨਾਂ ਨੂੰ ਆਪਣੀ ਲੋੜ ਅਨੁਸਾਰ ਖਾਦ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ’ਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਮੋਹਨ ਸਿੰਘ ਧਮਾਣਾ, ਜ਼ਿਲ੍ਹਾ ਕਨਵੀਨਰ ਧਰਮਪਾਲ ਸੈਣੀਮਾਜਰਾ ਨੇ ਕਿਹਾ ਕਿ ਖਾਦ ਦੀ ਘਾਟ ਹੁਣ ਆਮ ਸਮੱਸਿਆ ਨਹੀਂ ਰਹੀ, ਸਗੋਂ ਇਹ ਹਰ ਸੀਜ਼ਨ ਚ ਕਿਸਾਨਾਂ ਲਈ ਸੰਕਟ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖਾਦ ਦੀ ਸਪਲਾਈ ਅਤੇ ਵੰਡ ਪ੍ਰਣਾਲੀ ’ਚ ਸੁਧਾਰ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜ ਅਨੁਸਾਰ ਖਾਦ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਖਾਦ ਦੀ ਉਪਲਬਧਤਾ ’ਚ ਸੁਧਾਰ ਨਾ ਕੀਤਾ ਗਿਆ ਤਾਂ ਇਸ ਦਾ ਸਿੱਧਾ ਅਸਰ ਖੇਤੀ ਉਤਪਾਦਨ ਅਤੇ ਕਿਸਾਨਾਂ ਦੀ ਆਰਥਿਕਤਾ ’ਤੇ ਪਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਖਾਦ ਦੀ ਕਿੱਲਤ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੀਆਂ।

25ਆਰਪੀਆਰ27,28

ਮੋਹਣ ਸਿੰਘ ਧਮਾਣਾ ਤੇ ਧਰਮਪਾਲ ਸੈਣੀਮਾਜਰਾ।
ਪਿਛਲੀ ਖ਼ਬਰ ਬਲਾਕ ਨੂਰਪੁਰ ਬੇਦੀ ’ਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਆਰੰਭ, 24 ਜੁਲਾਈ ਤੱਕ ਚੱਲੇਗੀ ਮੁਹਿੰਮ ਅਗਲੀ ਖ਼ਬਰ ਹੱਕੀ ਮੰਗਾਂ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਦਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।