28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਵ. ਨਰਿੰਦਰ ਸਿੰਘ ਸਿੱਟਾ ਦੀ ਯਾਦ ਵਿਚ ਕਰਵਾਇਆ ਕ੍ਰਿਕਟ ਟੂਰਨਾਮੈਂਟ

ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਸਟਾਫ਼ ਰਿਪੋਰਟਰ)-ਪਿੰਡ ਰਾਮਪੁਰ ਮਾਜਰੀ ਵਿਖੇ ਸਵ. ਨਰਿੰਦਰ ਸਿੰਘ ਸਿੱਟਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਇਲਾਕੇ ਦੀਆਂ 24 ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਰੋਮਾਂਚਕ ਫਾਈਨਲ ਮੁਕਾਬਲੇ ਵਿਚ ਫਤਿਹਪੁਰ ਸਿਆਲਵਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ 21,000 ਰੁਪਏ ਦਾ ਨਕਦ ਇਨਾਮ ਜਿੱਤਿਆ, ਜਦਕਿ ਟਕਰਾਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ 11,000 ਰੁਪਏ ਦਾ ਇਨਾਮ ਆਪਣੇ ਨਾਮ ਕੀਤਾ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਹਰਸਿਮਰ ਸਿੰਘ ਸਿੱਟਾ, ਸਾਬਕਾ ਡਿਪਟੀ ਐਡਵੋਕੇਟ ਜਨਰਲ, ਪੰਜਾਬ ਨੇ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਆਪਸੀ ਭਾਈਚਾਰਾ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਪਰਮਿੰਦਰ ਸਿੰਘ ਬਾਲਾ (ਪ੍ਰਧਾਨ ਸਰਪੰਚ ਯੂਨੀਅਨ), ਮਲਕੀਤ ਸਿੰਘ ਭੰਗੂ (ਚੇਅਰਮੈਨ ਬਲਾਕ ਸੰਮਤੀ), ਇੰਦਰਪਾਲ ਸਿੰਘ ਰਾਜੂ ਸਤਿਆਲ (ਪ੍ਰਧਾਨ ਨਗਰ ਕੌਂਸਲ), ਜਸਵਿੰਦਰ ਸਿੰਘ, ਸਰਪੰਚ ਸੰਦੀਪ ਕੌਰ (ਪਤਨੀ ਜਸਵੀਰ ਸਿੰਘ ਸੋਢੀ), ਸਾਬਕਾ ਸਰਪੰਚ ਚਰਨ ਸਿੰਘ, ਪੰਚ ਗਰੀਬ ਦਾਸ, ਸੁਰਜੀਤ ਸਿੰਘ, ਪੰਚ ਸ਼ੇਰ ਸਿੰਘ, ਮਨਾਗਰ ਸਿੰਘ, ਪਿਆਰਾ ਸਿੰਘ, ਪੰਚ ਜਗੀਰ ਸਿੰਘ, ਅਕਾਸ਼ਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ, ਬਲਜਿੰਦਰ ਸਿੰਘ, ਜਤਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਟੂਰਨਾਮੈਂਟ ਦੇ ਸਫਲ ਆਯੋਜਨ ਵਿਚ ਸਾਰੇ ਪ੍ਰਬੰਧਕਾਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਵਿਸ਼ੇਸ਼ ਯੋਗਦਾਨ ਪਾਇਆ, ਜਿਸ ਦੀ ਸਮੂਹ ਹਾਜ਼ਰੀਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੂੰ ਰੋਟਰੀ ਡਿਸਟ੍ਰਿਕਟ 3080 ਦੇ 128 ਕਲੱਬਾਂ ਵਿੱਚੋਂ ਸਰਵੋਤਮ ਕਲੱਬ ਦਾ ਖ਼ਿਤਾਬ ਅਗਲੀ ਖ਼ਬਰ ਮਸਲਾ ਪੀ. ਐਨ. ਜੀ. ਗੈਸ ਕੁਨੈਕਸ਼ਨ ਸਥਾਪਿਤ ਕਰਨ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।