28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ’ਚ 3 ਦਿਨਾਂ ਵਿਚ 100 ਫ਼ੀਸਦੀ ਟੀਚਾ ਹਾਸਿਲ-ਸਿਵਲ ਸਰਜਨ

ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਸਿਹਤ ਵਿਭਾਗ ਵਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਸ਼ਮੂਲੀਅਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜ਼ਿਆਦਾ ਹਾਸਲ ਕੀਤਾ ਗਿਆ। ਸਿਵਲ ਸਰਜਨ ਅਨੁਸਾਰ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ ‘ਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ ‘ਤੇ ਨਹੀਂ ਆ ਸਕੇ ਸਨ। ਟੀਮਾਂ ਵਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿਚ ਵੀ ਖ਼ਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧੀ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੈ। ਉਨ੍ਹਾਂ ਹੋਰ ਦੱਸਿਆ ਕਿ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ ਕੁੱਲ 605 ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਡੇਰਿਆਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿਚ ਰਹਿੰਦੇ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ 23 ਵਿਸ਼ੇਸ਼ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ। ਰੂਪਨਗਰ ਜ਼ਿਲ੍ਹੇ ਦੇ ਤੀਸਰੇ ਦਿਨ ਬਲਾਕ ਕੀਰਤਪੁਰ ਸਾਹਿਬ ਵਿਚ 1082, ਬਲਾਕ ਭਰਤਗੜ੍ਹ ਵਿਚ 2469, ਬਲਾਕ ਨੂਰਪੁਰ ਬੇਦੀ ਵਿਚ 818, ਬਲਾਕ ਸ੍ਰੀ ਚਮਕੌਰ ਸਾਹਿਬ ਵਿਚ 1360, ਰੂਪਨਗਰ ਸ਼ਹਿਰ ਵਿਚ 1404, ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਿਚ 571, ਨੰਗਲ ਸ਼ਹਿਰ ਵਿਚ 282 ਅਤੇ ਮੋਰਿੰਡਾ ਸ਼ਹਿਰ ਵਿਚ 847 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਅਪੀਲ ਕੀਤੀ ਗਈ ਕਿ ਆਉਣ ਵਾਲੀਆਂ ਮੁਹਿੰਮਾਂ ਵਿਚ ਵੀ ਮਾਪੇ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ ‘ਤੇ ਪੋਲੀਓ ਦੀਆਂ ਬੂੰਦਾਂ ਪਿਲਵਾਉਣ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਸਿੰਘ ਨੂੰ ਸਦਮਾ-ਮਾਤਾ ਸਵਰਗਵਾਸ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੂੰ ਰੋਟਰੀ ਡਿਸਟ੍ਰਿਕਟ 3080 ਦੇ 128 ਕਲੱਬਾਂ ਵਿੱਚੋਂ ਸਰਵੋਤਮ ਕਲੱਬ ਦਾ ਖ਼ਿਤਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।