28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ (ਕਿਸਾਨ ਵਿੰਗ) ਜ਼ਿਲ੍ਹਾ ਰੂਪਨਗਰ ਵਲੋਂ ਬਿਜਲੀ ਅਤੇ ਯੂਰੀਆ ਦੇ ਮਾੜੇ ਹਾਲਾਤਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਅਜੀਤ ਡੈਸਕ 01-07-2026
ਸ੍ਰੀ ਚਮਕੌਰ ਸਾਹਿਬ,30 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ (ਕਿਸਾਨ ਵਿੰਗ) ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਰਗਟ ਸਿੰਘ ਰੌਲੂਮਾਜਰਾ ਦੀ ਅਗਵਾਈ ਹੇਠ ਸਥਾਨਕ ਐਸ. ਡੀ. ਐਮ. ਪਰਦੀਪ ਸਿੰਘ ਬੈਂਸ ਰਾਹੀ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ, ਜਿਸ ਵਿਚ ਝੋਨੇ ਦੀ ਲੁਆਈ ਲਈ ਮੋਟਰਾਂ ਦੀ ਸਪਲਾਈ ਦੇ ਮਾੜੇ ਹਾਲਾਤ ਸੁਧਾਰਨ ਤੇ ਰੋਜ਼ਾਨਾ ਘੱਟੋ ਘੱਟ 10 ਘੰਟੇ ਬਿਜਲੀ ਦੀ ਸਪਲਾਈ ਨਿਰੰਤਰ ਦੇਣ ਅਤੇ ਯੂਰੀਆ ਖਾਦ ਦੀ ਸਪਲਾਈ ਦਰੁਸਤ ਕਰਨ ਦੀ ਮੰਗ ਕੀਤੀ ਗਈ। ਇਸ ਮੰਗ ਪੱਤਰ ਦੀਆਂ ਕਾਪੀਆਂ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ੍ਰੀ ਰੌਲੂਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਲਗਾਤਾਰ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋ ਰ ਹੇ ਹਨ, ਕਿਉਂਕਿ ਬਿਜਲੀ ਦੀ ਸਪਲਾਈ ਵਿਚ ਲਗਾਤਾਰ ਲੱਗ ਰਹੇ ਕੱਟ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਆਰਥਿਕ ਹਾਲਾਤਾਂ ਨਾਲ ਜੂਝ ਰਹੇ ਕਿਸਾਨ ਮਹਿੰਗੇ ਭਾਅ ਡੀਜ਼ਲ ਖ੍ਰੀਦ ਕੇ ਜੈਨਰੇਟਰਾਂ ਨਾਲ ਮੋਟਰਾਂ ਚਲਾਉਣ ਲਈ ਮਜਬੂਰ ਹਨ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਵਲੋਂ ਚਲਾਏ ਜਾ ਰਹੇ ਜੈਨੇਰਟਰਾਂ ਕਾਰਨ ਸਰਕਾਰ ਕਿਸਾਨਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ। ਉਨ੍ਹਾਂ ਕਿਹਾ ਕਿਹਾ ਕਿ ਯੂਰੀਆ ਖਾਦ ਦੀ ਕਮੀ ਵੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਮੰਗ ਕੀਤੀ ਕਿ ਫ਼ਸਲਾਂ ਦੀ ਬਰਬਾਦੀ ਕਰ ਰਹੇ ਜੰਗਲੀ ਸੂਰ ਅਤੇ ਨੀਲ ਗਊਆਂ ਦੇ ਯੋਗ ਪ੍ਰਬੰਧ ਕੀਤੇ ਜਾਣ। ਮੰਗ ਪੱਤਰ ਵਿਚ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਕਤ ਮੰਗਾਂ ਸਬੰਧੀ ਕੋਈ ਯੋਗ ਹੱਲ ਨਾ ਕੀਤੇ ਤਾਂ ਜਥੇਬੰਦੀ ਹੋਰਨਾਂ ਜਥੇਬੰਦੀਆਂ ਨਾਲ ਮਿੱਲ ਕੇ ਸੰਘਰਸ ਦਾ ਰਾਹ ਅਖਤਿਆਰ ਕਰੇਗੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਭਾਗ ਸਿੰਘ ਮਕੜੌਨਾ, ਹਰਨਾਮ ਸਿੰਘ ਕੀੜੀ ਅਫਗਾਨਾ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਅੱਛਰ ਸਿੰਘ, ਸਵਰਨ ਸਿੰਘ, ਮੋਹਣ ਸਿੰਘ, ਹਰਜੀਤ ਸਿੰਘ, ਸ਼ੇਰ ਸਿੰਘ, ਰਛਪਾਲ ਸਿੰਘ, ਮੰਗਲ ਸਿੰਘ, ਭਜਨ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਕਬੀਰ ਦਾਸ ਜੀ ਦੀ ਜੈ੍ਅੰਤੀ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਟੇਕਿਆ ਮੱਥਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਸਿੰਘ ਨੂੰ ਸਦਮਾ-ਮਾਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।