28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੰਤ ਕਬੀਰ ਦਾਸ ਜੀ ਦੀ ਜੈ੍ਅੰਤੀ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਟੇਕਿਆ ਮੱਥਾ

ਅਜੀਤ ਡੈਸਕ 01-07-2026
ਨੂਰਪੁਰ ਬੇਦੀ, 30 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਜਪਾ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸੰਤ ਕਬੀਰ ਦਾਸ ਜੀ ਜਯੰਤੀ ਦੇ ਪਾਵਨ ਅਵਸਰ ‘ਤੇ ਧਾਮ ਝਾਂਡੀਆਂ ਵਿਖੇ ਮਹਾਰਾਜ ਚੇਤਨਾ ਨੰਦ ਜੀ ਮਹਾਰਾਜ ਦੀ ਪਵਿੱਤਰ ਹਜ਼ੂਰੀ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਭੇਟ ਕੀਤੀ। ਉਨ੍ਹਾਂ ਸੰਤ ਕਬੀਰ ਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਅਮਰ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸੰਤ ਕਬੀਰ ਜੀ ਦਾ ਸੱਚ, ਸਮਾਨਤਾ, ਦਇਆ, ਮਨੁੱਖਤਾ ਅਤੇ ਪ੍ਰਭੂ ਭਗਤੀ ਦਾ ਸੰਦੇਸ਼ ਅੱਜ ਵੀ ਪੂਰੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲਾ ਹੈ। ਲਾਲਪੁਰਾ ਨੇ ਕਿਹਾ ਕਿ ਸੰਤ ਕਬੀਰ ਦਾਸ ਜੀ ਨੇ ਸਮਾਜ ਵਿਚ ਫੈਲੀਆਂ ਬੁਰਾਈਆਂ, ਭੇਦਭਾਵ ਅਤੇ ਅੰਧਵਿਸ਼ਵਾਸ ਦੇ ਖ਼ਿਲਾਫ਼ ਆਪਣੀ ਬਾਣੀ ਰਾਹੀਂ ਲੋਕਾਂ ਨੂੰ ਸੱਚ ਅਤੇ ਇਨਸਾਨੀਅਤ ਦਾ ਰਾਹ ਦਿਖਾਇਆ ਅਤੇ ਉਨਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰੇ, ਨਿਸ਼ਕਾਮ ਸੇਵਾ, ਸਮਾਜਿਕ ਸਦਭਾਵਨਾ ਅਤੇ ਆਤਮਿਕ ਉੱਨਤੀ ਵੱਲ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸੰਤ ਕਬੀਰ ਦਾਸ ਜੀ ਦਾ ਪ੍ਰਕਾਸ਼ਮਈ ਸੰਦੇਸ਼ ਹਰ ਵਿਅਕਤੀ ਦੇ ਜੀਵਨ ਵਿਚ ਸ਼ਾਂਤੀ, ਏਕਤਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ ਅਤੇ ਸਮਾਜ ਨੂੰ ਸਦਭਾਵਨਾ ਅਤੇ ਅਧਿਆਤਮਿਕ ਜਾਗਰੂਕਤਾ ਦੇ ਰਾਹ ‘ਤੇ ਅੱਗੇ ਵਧਾਏ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕੋਟਲਾ ਨਿਹੰਗ ਵਿਖੇ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸੰਪੰਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ (ਕਿਸਾਨ ਵਿੰਗ) ਜ਼ਿਲ੍ਹਾ ਰੂਪਨਗਰ ਵਲੋਂ ਬਿਜਲੀ ਅਤੇ ਯੂਰੀਆ ਦੇ ਮਾੜੇ ਹਾਲਾਤਾਂ ਨੂੰ ਲੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।