28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਚਮਕੌਰ ਸਾਹਿਬ ਬਲਾਕ ’ਚ ਤੀਜੇ ਦਿਨ 1360 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਅਜੀਤ ਡੈਸਕ 01-07-2026
ਸ੍ਰੀ ਚਮਕੌਰ ਸਾਹਿਬ, 30 ਜੂਨ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਅਤੇ ਪੇਂਡੂ ਏਰੀਆ ਵਿਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 1360 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ। ਬੀ. ਈ. ਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੌਰਾਨ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਕੁੱਲ 8956 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਡਾ.ਸੋਨੀਆ ਆਰ.ਬੀ.ਐਸ.ਕੇ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਦਲਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਮਨਗਰੇਗਾ ਕਾਮੇ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਤੋਂ ਵਾਂਝੇ ਅਗਲੀ ਖ਼ਬਰ ਡੇਰਾ ਗੁਲਾਬ ਸ਼ਾਹੀ ਭੋਲੇਵਾਲ ਵਲੋਂ ਸ੍ਰੀਮਦ ਭਾਗਵਤ ਕਥਾ ਸੰਬੰਧੀ ਕਲਸ਼ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।