08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

70 ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ: ਖ਼ਾਲਸਾ ਸਕੂਲ ਦੀਆਂ ਲੜਕੀਆਂ ਨੇ ਤੀਜਾ ਸਥਾਨ ਕੀਤਾ ਹਾਸਲ

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- 70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਸ਼ੇਰੇ ਪੰਜਾਬ ਫੁੱਟਬਾਲ ਕਲੱਬ, ਸ਼ਾਮਪੁਰਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 08-08-2026
ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- 70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਸ਼ੇਰੇ ਪੰਜਾਬ ਫੁੱਟਬਾਲ ਕਲੱਬ, ਸ਼ਾਮਪੁਰਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ। ਟੀਮ ਵਿਚ ਏਕਮਦੀਪ ਕੌਰ, ਅਨੂੰ, ਦਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਲਵਲੀਨ ਕੌਰ, ਹਰਸਿਮਰਨ, ਸੁਖਮਨ, ਪ੍ਰਭਜੋਤ ਕੌਰ, ਸਹਜਪ੍ਰੀਤ ਕੌਰ, ਹਰਪ੍ਰੀਤ ਕੌਰ, ਸੋਨਾਕਸ਼ੀ, ਮਨਪ੍ਰੀਤ ਕੌਰ, ਅਰਸ਼ਦੀਪ ਕੌਰ ਅਤੇ ਖੁਸ਼ਪ੍ਰੀਤ ਕੌਰ ਸ਼ਾਮਲ ਸਨ। ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਹਾਲ ਨੇ ਜੇਤੂ ਖਿਡਾਰਨਾਂ ਅਤੇ ਫੁੱਟਬਾਲ ਕੋਚ ਸਰਬਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੋਚ ਦੀ ਅਣਥੱਕ ਮਿਹਨਤ ਅਤੇ ਖਿਡਾਰਨਾਂ ਦੀ ਲਗਨ ਸਦਕਾ ਇਹ ਸ਼ਾਨਦਾਰ ਪ੍ਰਾਪਤੀ ਸੰਭਵ ਹੋਈ ਹੈ। ਇਸ ਮੌਕੇ ਨਵਤੇਜ ਸਿੰਘ, ਅਮਰਜੀਤ ਸਿੰਘ ਭੁੱਲਰ, ਗੁਰਪ੍ਰੀਤ ਕੌਰ, ਸ਼ੈਲਜਾ, ਵਿਨੀਤ ਭੱਲਾ, ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ 10 ਨੂੰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।