08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਭਰ ’ਚ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਹੜਤਾਲ ਜਾਰੀ

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਜਾਰੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ।

ਡੀਵਾਰਮਿੰਗ ਸਬੰਧੀ ਪੋਸਟਰ ਜਾਰੀ ਕਰਨ ਦੀ ਤਸਵੀਰ। 08-08-2026

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਜਾਰੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਮਨਿੰਦਰ ਸਿੰਘ, ਜਨਰਲ ਸਕੱਤਰ ਸੁਖਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਤਨਖ਼ਾਹ ਵਿਚ ਰੁਪਏ 5000 ਦਾ ਸਥਾਈ ਵਾਧਾ, ਲੌਇਲਟੀ ਬੋਨਸ, ਰੈਗੂਲਰ ਕੈਡਰ ਅਤੇ ਹੋਰ ਮੰਗਾਂ ਸਬੰਧੀ ਕੀਤੇ ਭਰੋਸੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਰੁਪਏ 5000 ਨੂੰ ਬੇਸਿਕ ਤਨਖ਼ਾਹ ਵਿਚ ਸ਼ਾਮਲ ਕਰਨ ਦੀ ਬਜਾਏ ਇੰਸੈਂਟਿਵ ਨਾਲ ਜੋੜ ਦਿੱਤਾ ਗਿਆ ਹੈ, ਜਿਸ ਕਾਰਨ ਬਹੁਤ ਸਾਰੇ ਕਮਿਊਨਿਟੀ ਹੈਲਥ ਅਫ਼ਸਰ ਇਸ ਦਾ ਲਾਭ ਨਹੀਂ ਲੈ ਸਕਣਗੇ। ਆਗੂਆਂ ਨੇ ਦਾਅਵਾ ਕੀਤਾ ਕਿ ਹੜਤਾਲ ਕਾਰਨ ਪੰਜਾਬ ਦੇ ਕਰੀਬ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਪਿੰਡਾਂ ਦੇ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਖ਼ਾਲਸਾ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੈਣੀ ਭਵਨ ਰੂਪਨਗਰ ਵਿਚ ਸਿਖਿਆਰਥਣਾਂ ਨੇ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।