08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਸ਼ਾ ਵਰਕਰਾਂ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੀਆਂ ਯੋਜਨਾਵਾਂ ਸੰਬੰਧੀ ਦਿੱਤੀ ਜਾਣਕਾਰੀ

ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ, ਇੰਚਾਰਜ ਪੀ.

ਅਜੀਤ ਡੈਸਕ 08-08-2026
ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ, ਇੰਚਾਰਜ ਪੀ. ਐਚ. ਸੀ. ਨੂਰਪੁਰ ਬੇਦੀ ਦੀ ਰਹਿਨੁਮਾਈ ਹੇਠ ਅੱਜ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵੱਖ-ਵੱਖ ਸਬ-ਸੈਂਟਰਾਂ ਤੋਂ ਪਹੁੰਚੀਆਂ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ, ਐਨ.ਸੀ.ਡੀ. ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਭਾ ਆਈ.ਡੀ. ਬਣਾਉਣ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ 104 ਰਾਸ਼ਟਰੀ ਟੋਲ ਫਰੀ ਨੰਬਰ ਦੀ ਵਰਤੋਂ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ 10 ਅਗਸਤ 2026 ਨੂੰ ਮਨਾਏ ਜਾਣ ਵਾਲੇ ਨੈਸ਼ਨਲ ਡੀ-ਵਾਰਮਿੰਗ ਡੇ ਅਤੇ 17 ਅਗਸਤ ਨੂੰ ਮੋਪ-ਅਪ ਡੇ ਸਬੰਧੀ ਵੀ ਆਸ਼ਾ ਵਰਕਰਾਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੇ-ਆਪਣੇ ਸਬ-ਸੈਂਟਰ ਅਧੀਨ ਆਉਂਦੇ ਪਿੰਡਾਂ ਵਿਚ ਲੋਕਾਂ ਨੂੰ ਇਨ੍ਹਾਂ ਸਿਹਤ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਨੀਲ ਦੇਵੀ ਬੀ.ਈ.ਈ., ਨਰਿੰਦਰ ਕੁਮਾਰ, ਲਤਾ ਰਾਣੀ., ਕੁਲਵਿੰਦਰ ਕੌਰ ਸਟਾਫ਼ ਨਰਸ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਤਖ਼ਤਗੜ੍ਹ ਜ਼ੋਨ ਦੇ ਖੋ-ਖੋ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।