09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਮਾਮਲੇ ’ਚ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਹੋਈ ਬੇਨਕਾਬ-ਅਜੈਵੀਰ ਸਿੰਘ ਲਾਲਪੁਰਾ

ਰੂਪਨਗਰ, 8 ਅਗਸਤ (ਯਸ਼ਵੰਤ ਬੱਸੀ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡੀ. ਏ.

ਅਜੀਤ ਡੈਸਕ 09-08-2026
ਰੂਪਨਗਰ, 8 ਅਗਸਤ (ਯਸ਼ਵੰਤ ਬੱਸੀ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡੀ.ਏ. ਦੇ ਬਕਾਏ ਸਬੰਧੀ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਮੁਲਾਜ਼ਮ ਵਿਰੋਧੀ ਸੋਚ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਹਿੰਗਾਈ ਭੱਤੇ ਦੇ ਬਕਾਏ ਰੋਕਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਾਈ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਤੁਰੰਤ ਦੇਣੇ ਚਾਹੀਦੇ ਹਨ, ਨਾ ਕਿ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲੰਬੇ ਸਮੇਂ ਤੱਕ ਰੋਕਣਾ ਕਿਸੇ ਵੀ ਸਰਕਾਰ ਲਈ ਜਾਇਜ਼ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਖਰਚਿਆਂ ਅਤੇ ਤਰਜੀਹਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ ਦੇ ਹੱਕ ਪੂਰੇ ਕਰਨੇ ਚਾਹੀਦੇ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਪੰਜਾਬ ਦੀ ਸਰਕਾਰੀ ਸੇਵਾ ਨੂੰ ਸਮਰਪਿਤ ਕੀਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਲੋੜੀ ਕਾਨੂੰਨੀ ਲੜਾਈ ਨੂੰ ਖਤਮ ਕਰਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ. ਦਾ ਬਣਦਾ ਸਾਰਾ ਬਕਾਇਆ ਨਿਰਧਾਰਤ ਸਮਾਂ ਸੀਮਾ ਅੰਦਰ ਜਾਰੀ ਕੀਤਾ ਜਾਵੇ। 08 ਆਰਪੀਆਰ22 ਅਜੈਵੀਰ ਸਿੰਘ ਲਾਲਪੁਰਾ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਵਿਚ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ ਅਗਲੀ ਖ਼ਬਰ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਕਰਤਾਰਪੁਰ ਤੋਂ ਕੱਢੀ ਵਿਸ਼ਾਲ ਕਲਸ਼ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।