09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਸਫਲਤਾ ਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਈਆਂ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅੰਤਿਮ ਦਿਨ ਵੱਖ ਵੱਖ ਖੇਡਾਂ ਦੇ ਹੋਏ ਫਾਈਨਲ ਮੁਕਾਬਲਿਆਂ ਵਿਚ ਅੰਡਰ-19 ਸਾਲਾਂ ਵਰਗ ਦੇ ਫੁੱਟਬਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ, ਦੂਜਾ ਸਥਾਨ ਕੰਗ ਮੈਮੋਰੀਅਲ ਵਿੱਦਿਅਕ ਸੰਸਥਾਂ ਬਸੀ ਗੁੱਜਰਾਂ, ਵਾਲੀਬਾਲ ਅੰਡਰ-19 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਨੇ ਪਹਿਲਾ, ਸੰਤ ਬਾਬਾ ਪਿਆਰਾ ਸਿੰਘ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਦੂਜਾ, ਅੰਡਰ-17 ਸਾਲਾ ਵਰਗ ਵਿਚ ਪੰਜਾਬ ਇੰਟਰਨੈਸਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ, ਅਕਾਲ ਅਕੈਡਮੀ ਕਮਾਲਪੁਰ ਨੇ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 09-08-2026
ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਈਆਂ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅੰਤਿਮ ਦਿਨ ਵੱਖ ਵੱਖ ਖੇਡਾਂ ਦੇ ਹੋਏ ਫਾਈਨਲ ਮੁਕਾਬਲਿਆਂ ਵਿਚ ਅੰਡਰ-19 ਸਾਲਾਂ ਵਰਗ ਦੇ ਫੁੱਟਬਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ, ਦੂਜਾ ਸਥਾਨ ਕੰਗ ਮੈਮੋਰੀਅਲ ਵਿੱਦਿਅਕ ਸੰਸਥਾਂ ਬਸੀ ਗੁੱਜਰਾਂ, ਵਾਲੀਬਾਲ ਅੰਡਰ-19 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਨੇ ਪਹਿਲਾ, ਸੰਤ ਬਾਬਾ ਪਿਆਰਾ ਸਿੰਘ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਦੂਜਾ, ਅੰਡਰ-17 ਸਾਲਾ ਵਰਗ ਵਿਚ ਪੰਜਾਬ ਇੰਟਰਨੈਸਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ, ਅਕਾਲ ਅਕੈਡਮੀ ਕਮਾਲਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਕ੍ਰਿਕੇਟ ਦੇ ਅੰਡਰ-17 ਅਤੇ 14 ਸਾਲਾ ਵਰਗ ਦੇ ਮੁਕਾਬਲਿਆਂ ਵਿਚ ਪਿਪਸ ਨੇ ਪਹਿਲਾ ਅਤੇ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਦੂਜਾ ਸਥਾਨ ਹਾਸਲ ਕਰਕੇ ਆਪੋ ਆਪਣੇ ਸਕੂਲਾਂ ਦਾ ਨਾਂਅ ਰੋਸ਼ਨ ਕੀਤਾ। ਇਸ ਤੋਂ ਪਹਿਲਾਂ ਖੇਡਾਂ ਦੀ ਸ਼ੁਰੂਆਤ ਰਿਟਾ: ਪ੍ਰੋ: ਨਿਰਮਲ ਸਿੰਘ ਮਨੈਲੀ ਅਤੇ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਕਰਵਾੳਂੁਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਮਾਨਸਿਕ ਤੌਰ ’ਤੇ ਮਜਬੂਤ ਕਰਦੀਆਂ ਹਨ, ਉੱਥੇ ਹੀ ਆਪਸੀ ਭਾਈਚਾਰਕ ਨੂੰ ਵੀ ਬੜਾਵਾ ਦਿੰਦੀਆਂ ਹਨ। ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਇਨ੍ਹਾਂ ਜੋਨਲ ਖੇਡਾਂ ਲਈ ਸਮੂਹ ਸਕੂਲਾਂ ਦੇ ਅਧਿਆਪਕਾਂ ਅਤੇ ਖਿਡਾਰੀਆਂ ਵਲੋਂ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਡਾ: ਬਲਜੀਤ ਸਿੰਘ, ਪ੍ਰਿੰਸੀਪਲ ਅਨੁਰਾਧਾ ਧੀਮਾਨ, ਜੋਨਲ ਸਕੱਤਰ ਹਰਮਨ ਦੀਪ ਸਿੰਘ ਸੰਧੂ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਪੁਨੀਤ ਲਾਲੀ, ਗੁਰਵਿੰਦਰ ਸਿੰਘ ਬੰਟੀ ਬਰਸਾਲਪੁਰ, ਜਸਵੰਤ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਨਰਿੰਦਰ ਕੌਰ, ਇੰਦਰਜੀਤ ਸਿੰਘ, ਵਰਿੰਦਰ ਸਿੰਘ, ਸਤੀਸ਼, ਇੰਦਰਜੀਤ ਕੌਰ, ਨੇਤਰ ਸਿੰਘ ਆਦਿ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਮੋਰਿੰਡਾ ਵਿਚ ਸੀਵਰੇਜ ਸਪਲਾਈ ਦਾ ਮੰਦਾ ਹਾ ਸ਼ਹਿਰ ਦੇ ਜ਼ਿਆਦਾਤਰ ਮੈਨਹੋਲ ਹੋ ਰਹੇ ਓਵਰਫ਼ਲੋ ਅਗਲੀ ਖ਼ਬਰ ਨਵਨੀਤ ਕੌਰ ਦੇ ਪਰਿਵਾਰ ਨਾਲ ਡਾ. ਦਲਜੀਤ ਸਿੰਘ ਚੀਮਾ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।