10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਚਮਕੌਰ ਸਾਹਿਬ ਵਿਖੇ ਮਿਸਲ ਸਤਲੁਜ ਪਾਰਟੀ ’ਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਮਿਸਲ ਸਤਲੁਜ ਪਾਰਟੀ ਵਲੋਂ ਕਰਵਾਏ ਸਮਾਗਮ ਵਿਚ ਇਲਾਕੇ ਦੀਆਂ ਪਾਰਟੀ ਵਿਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਪ੍ਰਧਾਨ ਅਜੇ ਪਾਲ ਸਿੰਘ ਬਰਾੜ ਤੇ ਹੋਰ ਆਗੂਆਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਬਰਾੜ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਤਹਿਤ ਇਥੇ ਕਰਵਾਏ ਸਮਾਗਮ ਵਿਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿਸਲ ਸਤਲੁਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ।

ਅਜੀਤ ਡੈਸਕ 10-08-2026
ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਮਿਸਲ ਸਤਲੁਜ ਪਾਰਟੀ ਵਲੋਂ ਕਰਵਾਏ ਸਮਾਗਮ ਵਿਚ ਇਲਾਕੇ ਦੀਆਂ ਪਾਰਟੀ ਵਿਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਪ੍ਰਧਾਨ ਅਜੇ ਪਾਲ ਸਿੰਘ ਬਰਾੜ ਤੇ ਹੋਰ ਆਗੂਆਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਬਰਾੜ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਤਹਿਤ ਇਥੇ ਕਰਵਾਏ ਸਮਾਗਮ ਵਿਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿਸਲ ਸਤਲੁਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸਮਰੱਥ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਲੋਕਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਣ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਲਈ ਚੱਲ ਰਹੀ ਮੁਹਿੰਮ ਨੂੰ ਵੀ ਨਵੀਂ ਤਾਕਤ ਮਿਲੇਗੀ। ਮਿਸਲ ਸਤਲੁਜ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਡਾ. ਅਮਨ ਸਿੰਘ ਧਰਮ ਅਧਿਐਨ ਵਿਚ ਡਾਕਟਰੇਟ, ਰਣਵੀਰ ਕੌਰ, ਲੈਕਚਰਾਰ, ਕੰਪਿਊਟਰ ਸਾਇੰਸ, ਕੋਮਲਪ੍ਰੀਤ ਸਿੰਘ ਸੰਧੂ ਆਦਿ ਸ਼ਾਮਿਲ ਹਨ। ਮੀਟਿੰਗ ਵਿਚ ਅਜੇਪਾਲ ਸਿੰਘ ਬਰਾੜ ਤੋਂ ਇਲਾਵਾ ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ, ਹਰਜੀਤ ਸਿੰਘ ਖ਼ਿਜ਼ਰਾਬਾਦ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਸ੍ਰੀ ਬਰਾੜ ਨੇ ਕਿਹਾ ਕਿ ਇਨ੍ਹਾਂ ਬਹੁਪੱਖੀ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਸਮਾਂ ਰਹਿੰਦਿਆਂ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਬਾਜ਼ੀ ਕੋਈ ਹੋਰ ਮਾਰੇਗਾ-ਕੰਗ ਅਗਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।