12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ, ਪਿੰਡ ਬਰਾਰੀ (ਨੰਗਲ ਡੈਮ) ਵਿਖੇ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।

ਅਜੀਤ ਡੈਸਕ 12-08-2026
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ, ਪਿੰਡ ਬਰਾਰੀ (ਨੰਗਲ ਡੈਮ) ਵਿਖੇ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਨਵਾਂ ਨੰਗਲ ਵਾਲੇ ਭਾਈ ਤਰਲੋਚਨ ਸਿੰਘ ਜੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸਰਬਦਿਆਲ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਵਜੋਂ ਕਾਰਜ ਸੰਭਾਲਿਆ ਅਗਲੀ ਖ਼ਬਰ ਹਾਈਕੋਰਟ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀਆਂ ਸ਼ਕਤੀਆਂ ਖਤਮ, ਅਗਲੀ ਪੇਸ਼ੀ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।