ਚੰਡੀਗੜ੍ਹ ਮਹਾਂ ਰੈਲੀ ’ਚ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਵੱਡੇ ਪੱਧਰ ’ਤੇ ਕੀਤੀ ਸ਼ਮੂਲੀਅਤ
ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਜੇ ਐਸ ਨਿੱਕੂਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਦਾਣਾ ਮੰਡੀ ਚੰਡੀਗੜ੍ਹ ਵਿਖੇ ਮਹਾਂ ਰੈਲੀ ਵਿਚ ਪੰਜਾਬ ਰਾਜ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਵਲੋਂ ਵੱਡੀ ਗਿਣਤੀ ਵਿਚ ਪੰਜਾਬ ਭਰ ਤੋ ਸ਼ਮੂਲੀਅਤ ਕੀਤੀ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਦੀਪ ਸ਼ਰਮਾ, ਜਨਰਲ ਸੁਨੀਲ ਦੱਤ ਸ਼ਰਮਾ ਅਤੇ ਵਿੱਤ ਸਕੱਤਰ ਮੀਨਾਕਸ਼ੀ ਧੀਰ ਵਲੋਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਜੇ ਐਸ ਨਿੱਕੂਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਦਾਣਾ ਮੰਡੀ ਚੰਡੀਗੜ੍ਹ ਵਿਖੇ ਮਹਾਂ ਰੈਲੀ ਵਿਚ ਪੰਜਾਬ ਰਾਜ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਵਲੋਂ ਵੱਡੀ ਗਿਣਤੀ ਵਿਚ ਪੰਜਾਬ ਭਰ ਤੋ ਸ਼ਮੂਲੀਅਤ ਕੀਤੀ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਦੀਪ ਸ਼ਰਮਾ, ਜਨਰਲ ਸੁਨੀਲ ਦੱਤ ਸ਼ਰਮਾ ਅਤੇ ਵਿੱਤ ਸਕੱਤਰ ਮੀਨਾਕਸ਼ੀ ਧੀਰ ਵਲੋਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।ਇਸ ਸਬੰਧੀ ਜਥੇਬੰਦੀ ਦੀ ਸੂਬਾ ਪ੍ਰੈੱਸ ਸਕੱਤਰ ਦੀਪਾਂਜਲੀ ਭੱਟੀ ਨੇ ਕਿਹਾ ਕਿ ਜੁਲਾਈ 2020 ਦੇ ਪੱਤਰ ਮੁਤਾਬਿਕ ਨਵੀਂ ਨੌਜਵਾਨ ਪੀੜੀ ਨੂੰ ਪਹਿਲਾ ਹੀ ਪੰਜਾਬ ਸਰਕਾਰ ਵਲੋਂ ਇੱਕ ਫ਼ਤਵੇ ਦੇ ਰੂਪ ਚ ਇਹ ਪੱਤਰ ਲਾਗੂ ਕੀਤਾ ਗਿਆ ਹੈ।ਇਸ ਨਾਲ ਮੁਲਾਜ਼ਮ ਪਹਿਲਾ ਹੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੁਰਾਣੀ ਪੈਨਸ਼ਨ ਸਕੀਮ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਹੋਰ ਲੰਬਿਤ ਮੰਗਾਂ ਸਬੰਧੀ ਸਰਕਾਰ ਵਲੋਂ ਸਮੇਂ ਸਿਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਫਾਰਮੇਸੀ ਅਫ਼ਸਰ ਸਮੂਹਿਕ ਛੁੱਟੀ ਲੈ ਕੇ ਸੇਵਾਵਾਂ ਠੱਪ ਰੱਖਣਗੇ।ਇਸ ਮੌਕੇ ਰਾਜ ਕੁਮਾਰ ਕੁੱਕੜ, ਅਮਰ ਇੰਦਰਜੀਤ ਸਿੰਘ, ਅਮਨਦੀਪ ਸਿੰਘ, ਵਿਸ਼ਾਲ ਤਿਆਲ, ਸੁਖਮੰਦਰ ਸਿੱਧੂ, ਬਲਵਿੰਦਰ ਸਿੰਘ, ਮਲਕੀਅਤ ਸਿੰਘ ਆਦਿ ਹਾਜ਼ਰ ਸਨ।